Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (26 ਅਪ੍ਰੈਲ 2024)
Published : Apr 26, 2024, 7:28 am IST
Updated : Apr 26, 2024, 7:28 am IST
SHARE ARTICLE
Hukamnama Sahib
Hukamnama Sahib

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥

Ajj da Hukamnama Sri Darbar Sahib Today: ਧਨਾਸਰੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ॥

ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥

ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥

ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥

ਕਾਰਨ ਕਵਨ ਅਬੋਲ ॥ ਰਹਾਉ ॥

ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥

ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਸ਼ੁੱਕਰਵਾਰ, ੧੪ ਵੈਸਾਖ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੯੪)

ਪੰਜਾਬੀ ਵਿਆਖਿਆ:

ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ॥

ਹੇ ਮਾਧੋ! ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ ਤੇਰੇ ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, ਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। ਹੇ ਸੋਹਣੇ ਰਾਮ! ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤ ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ?

ਰਹਾਉ। ਰਵਿਦਾਸ ਆਖਦਾ ਹੈ – ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ । ਮੇਹਰ ਕਰ, ਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, ਦਰਸ਼ਨ ਦੀ ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM
Advertisement