ਅੱਜ ਦਾ ਹੁਕਮਨਾਮਾ (26 ਮਈ 2021)
Published : May 26, 2021, 6:32 am IST
Updated : May 26, 2021, 6:32 am IST
SHARE ARTICLE
  SRI DARBAR SAHIB
SRI DARBAR SAHIB

ਸੋਰਠਿ ਮਹਲਾ ੫ ॥

ਸੋਰਠਿ ਮਹਲਾ ੫ ॥

ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥

ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥

ਹਰਿ ਆਰਾਧੇ ਅਰੋਗ ਅਨਦਾਈ ॥

ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥

SRI DARBAR SAHIBSRI DARBAR SAHIB

ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥

ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥

ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥

ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥

ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥

ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥

Sri Darbar Sahib Sri Darbar Sahib

ਬੁੱਧਵਾਰ, ੧੩ ਜੇਠ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੬੧੨)

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੫ ॥

ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ । ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤਿ੍ਰਸ਼ਨਾ ਵਿਚ ਫਸੇ ਰਹਿੰਦੇ ਹਨ ।੧। ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ । ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂ) ਜਾਣੋ (ਜਿਵੇਂ) ਲੱਖਾਂ ਤਕਲੀਫ਼ਾਂ ਆ ਪੈਂਦੀਆਂ ਹਨ ।ਰਹਾਉ। ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ । ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਸਰਬ-ਵਿਆਪਕ ਕਰਤਾਰ ਭੁੱਲ ਜਾਂਦਾ ਹੈ, ਉਹ ਮਨੁੱਖ ਦੁਖੀਆਂ ਵਿਚ ਗਿਣੇ ਜਾਂਦੇ ਹਨ ।੨। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਆਗਿਆ ਮੰਨ ਕੇ ਪਰਮਾਤਮਾ ਵਿਚ ਸੁਰਤਿ ਜੋੜ ਲਈ, ਉਹਨਾਂ ਨੇ ਬੜਾ ਆਨੰਦ ਬੜਾ ਰਸ ਮਾਣਿਆ । ਪਰ ਜੇਹੜੇ ਮਨੁੱਖ ਪਰਮਾਤਮਾ ਨੂੰ ਭੁਲਾ ਕੇ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ ਉਹ ਭਿਆਨਕ ਨਰਕ ਵਿਚ ਪਏ ਰਹਿੰਦੇ ਹਨ ।੩। ਹੇ ਨਾਨਕ! (ਜੀਵਾਂ ਦੇ ਕੀਹ ਵੱਸ?) ਜਿਸ ਕੰਮ ਵਿਚ ਪਰਮਾਤਮਾ ਕਿਸੇ ਜੀਵ ਨੂੰ ਲਾਂਦਾ ਹੈ ਉਸੇ ਕੰਮ ਵਿਚ ਹੀ ਉਹ ਲੱਗਾ ਰਹਿੰਦਾ ਹੈ, ਹਰੇਕ ਜੀਵ ਉਹੋ ਜਿਹੀ ਵਰਤੋਂ ਹੀ ਕਰਦਾ ਹੈ । ਜਿਨ੍ਹਾਂ ਮਨੁੱਖਾਂ ਨੇ (ਪ੍ਰਭੂ ਦੀ ਪ੍ਰੇਰਨਾ ਨਾਲ) ਸੰਤ ਜਨਾਂ ਦਾ ਆਸਰਾ ਲਿਆ ਹੈ ਉਹ ਅੰਦਰੋਂ ਪ੍ਰਭੂ ਦੇ ਚਰਨਾਂ ਵਿਚ ਹੀ

Sri Darbar Sahib Sri Darbar Sahib

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement