ਅੱਜ ਦਾ ਹੁਕਮਨਾਮਾ ( 26 ਮਈ 2022)
Published : May 26, 2022, 7:13 am IST
Updated : May 26, 2022, 7:14 am IST
SHARE ARTICLE
Hukamnama Sahib
Hukamnama Sahib

ਸੋਰਠਿ ਮਹਲਾ ੫ ॥

ਸੋਰਠਿ ਮਹਲਾ ੫ ॥

ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥

ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥

ਹਰਿ ਰਸੁ ਪੀਵਹੁ ਪੁਰਖ ਗਿਆਨੀ ॥

ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥

ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥

ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥

ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥

ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥

ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥

ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋੁਪਾਲਾ ॥੪॥੧੦॥

ਵੀਰਵਾਰ, ੧੩ ਜੇਠ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੧੧)

ਪੰਜਾਬੀ ਵਿਆਖਿਆ :

ਸੋਰਠਿ ਮਹਲਾ ੫ ॥

ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ । ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ।੧। ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ । (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ ।ਰਹਾਉ।

 

ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ), ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ । ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ ।੨। ਹੇ ਭਾਈ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ ।੩। ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ ।੪।੧੦।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement