Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (26 ਮਈ 2024)
Published : May 26, 2024, 7:06 am IST
Updated : May 26, 2024, 7:06 am IST
SHARE ARTICLE
Hukamnama Sahib
Hukamnama Sahib

ਬਿਲਾਵਲੁ ਮਹਲਾ ੧ ॥

Ajj da Hukamnama Sri Darbar Sahib Today:  ਬਿਲਾਵਲੁ ਮਹਲਾ ੧ ॥

ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥

ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥੧॥

ਮਨੁ ਬੇਧਿਆ ਦਇਆਲ ਸੇਤੀ ਮੇਰੀ ਮਾਈ ॥

ਕਉਣੁ ਜਾਣੈ ਪੀਰ ਪਰਾਈ ॥

ਹਮ ਨਾਹੀ ਚਿੰਤ ਪਰਾਈ ॥੧॥ ਰਹਾਉ ॥

ਅਗਮ ਅਗੋਚਰ ਅਲਖ ਅਪਾਰਾ ਚਿੰਤਾ ਕਰਹੁ ਹਮਾਰੀ ॥

ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਘਟਿ ਘਟਿ ਜੋਤਿ ਤੁਮੑਾਰੀ ॥੨॥

ਸਿਖ ਮਤਿ ਸਭ ਬੁਧਿ ਤੁਮੑਾਰੀ ਮੰਦਿਰ ਛਾਵਾ ਤੇਰੇ ॥

ਤੁਝ ਬਿਨੁ ਅਵਰੁ ਨ ਜਾਣਾ ਮੇਰੇ ਸਾਹਿਬਾ ਗੁਣ ਗਾਵਾ ਨਿਤ ਤੇਰੇ ॥੩॥

ਜੀਅ ਜੰਤ ਸਭਿ ਸਰਣਿ ਤੁਮੑਾਰੀ ਸਰਬ ਚਿੰਤ ਤੁਧੁ ਪਾਸੇ ॥

ਜੋ ਤੁਧੁ ਭਾਵੈ ਸੋਈ ਚੰਗਾ ਇਕ ਨਾਨਕ ਕੀ ਅਰਦਾਸੇ ॥੪॥੨॥

ਐਤਵਾਰ, ੧੩ ਜੇਠ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੭੯੫)

ਪੰਜਾਬੀ ਵਿਆਖਿਆ:

ਬਿਲਾਵਲੁ ਮਹਲਾ ੧ ॥

ਮੇਰਾ ਮਨ ਪ੍ਰਭੂ-ਦੇਵ ਦੇ ਰਹਿਣ ਲਈ ਮੰਦਰ ਬਣ ਗਿਆ ਹੈ, ਮੇਰਾ ਸਰੀਰ ਭਾਵ, ਮੇਰਾ ਹਰੇਕ ਗਿਆਨ-ਇੰਦ੍ਰਾ ਮੰਦਰ ਦੀ ਜਾਤ੍ਰਾ ਕਰਨ ਵਾਲਾ ਰਮਤਾ ਸਾਧੂ ਬਣ ਗਿਆ ਹੈ। ਭਾਵ, ਮੇਰੇ ਗਿਆਨ-ਇੰਦ੍ਰੇ ਬਾਹਰ ਭਟਕਣ ਦੇ ਥਾਂ ਅੰਦਰ-ਵੱਸਦੇ ਪਰਮਾਤਮਾ ਵਲ ਪਰਤ ਪਏ ਹਨ, ਹੁਣ ਮੈਂ ਹਿਰਦੇ-ਤੀਰਥ ਉਤੇ ਹੀ ਇਸਨਾਨ ਕਰਦਾ ਹਾਂ। ਪਰਮਾਤਮਾ ਦੀ ਸਿਫ਼ਤਿ ਸਾਲਾਹ ਦਾ ਸ਼ਬਦ ਮੇਰੀ ਜਿੰਦ ਵਿਚ ਟਿਕ ਗਿਆ ਹੈ। ਮੇਰੀ ਜਿੰਦ ਦਾ ਆਸਰਾ ਬਣ ਗਿਆ। ਇਸ ਵਾਸਤੇ ਮੈਨੂੰ ਯਕੀਨ ਹੋ ਗਿਆ ਹੈ ਕਿ ਮੈਂ ਮੁੜ ਜਨਮ ਵਿਚ ਨਹੀਂ ਆਵਾਂਗਾ।੧।

ਹੇ ਮੇਰੀ ਮਾਂ! ਮੇਰਾ ਮਨ ਦਇਆ-ਦੇ-ਘਰ ਪ੍ਰਭੂ ਦੇ ਚਰਨਾਂ ਵਿਚ ਵਿੱਝ ਗਿਆ ਹੈ। ਹੁਣ ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਦੀ ਆਸ ਨਹੀਂ ਰੱਖਦਾ, ਕਿਉਂਕਿ ਮੈਨੂੰ ਯਕੀਨ ਹੋ ਗਿਆ ਹੈ ਕਿ ਪਰਮਾਤਮਾ ਤੋਂ ਬਿਨਾ ਕੋਈ ਹੋਰ ਕਿਸੇ ਦੂਜੇ ਦਾ ਦੁੱਖ-ਦਰਦ ਸਮਝ ਨਹੀਂ ਸਕਦਾ।੧।ਰਹਾਉ।ਹੇ ਅਪਹੁਚ! ਹੇ ਅਗੋਚਰ! ਹੇ ਅਦ੍ਰਿਸ਼ਟ! ਹੇ ਬੇਅੰਤ ਪ੍ਰਭੂ! ਤੂੰ ਹੀ ਸਾਡੀ ਸਭ ਜੀਵਾਂ ਦੀ ਸੰਭਾਲ ਕਰਦਾ ਹੈਂ।

ਤੂੰ ਜਲ ਵਿਚ, ਧਰਤੀ ਵਿਚ, ਆਕਾਸ਼ ਵਿਚ ਹਰ ਥਾਂ ਨਕਾਨਕ ਵਿਆਪਕ ਹੈਂ, ਹਰੇਕ ਜੀਵ ਦੇ ਹਿਰਦੇ ਵਿਚ ਤੇਰੀ ਜੋਤਿ ਮੌਜੂਦ ਹੈ।੨। ਹੇ ਮੇਰੇ ਮਾਲਕ-ਪ੍ਰਭੂ! ਸਭ ਜੀਵਾਂ ਦੇ ਮਨ ਤੇ ਸਰੀਰ ਤੇਰੇ ਹੀ ਰਚੇ ਹੋਏ ਹਨ, ਸਿੱਖਿਆ ਅਕਲ ਸਮਝ ਸਭ ਜੀਵਾਂ ਨੂੰ ਤੈਥੋਂ ਹੀ ਮਿਲਦੀ ਹੈ। ਤੇਰੇ ਬਰਾਬਰ ਦਾ ਮੈਂ ਕਿਸੇ ਹੋਰ ਨੂੰ ਨਹੀਂ ਜਾਣਦਾ। ਮੈਂ ਨਿਤ ਤੇਰੇ ਹੀ ਗੁਣ ਗਾਂਦਾ ਹਾਂ।੩। ਸਾਰੇ ਜੀਵ ਜੰਤ ਤੇਰੇ ਹੀ ਆਸਰੇ ਹਨ, ਤੈਨੂੰ ਹੀ ਸਭ ਦੀ ਸੰਭਾਲ ਦਾ ਫਿਕਰ ਹੈ। ਨਾਨਕ ਦੀ ਤੇਰੇ ਦਰ ਤੇ ਸਿਰਫ਼ ਇਹੀ ਬੇਨਤੀ ਹੈ ਕਿ ਜੋ ਤੇਰੀ ਰਜ਼ਾ ਹੋਵੇ ਉਹ ਮੈਨੂੰ ਚੰਗੀ ਲੱਗੇ, ਮੈਂ ਸਦਾ ਤੇਰੀ ਰਜ਼ਾ ਵਿਚ ਰਾਜ਼ੀ ਰਹਾਂ।੪।੨।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement