ਖ਼ਬਰਾਂ |

ਤਾਜ਼ਾ |

Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (26 ਮਈ 2026)
Published : May 26, 2026, 6:25 am IST
Updated : May 26, 2026, 6:25 am IST
SHARE ARTICLE
Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib: ਬਿਲਾਵਲੁ ਮਹਲਾ ੩॥ ਪੂਰੇ ਗੁਰ ਤੇ ਵਡਿਆਈ ਪਾਈ॥

Ajj da Hukamnama Sri Darbar Sahib: ਬਿਲਾਵਲੁ ਮਹਲਾ ੩॥ ਪੂਰੇ ਗੁਰ ਤੇ ਵਡਿਆਈ ਪਾਈ॥ ਅਚਿੰਤ ਨਾਮੁ ਵਸਿਆ ਮਨਿ ਆਈ॥ ਹਉਮੈ ਮਾਇਆ ਸਬਦਿ ਜਲਾਈ॥ ਦਰਿ ਸਾਚੈ ਗੁਰ ਤੇ ਸੋਭਾ ਪਾਈ॥੧॥ ਜਗਦੀਸ ਸੇਵਉ ਮੈ ਅਵਰੁ ਨ ਕਾਜਾ॥ ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ ਮਾਗਉ ਤੇਰਾ ਨਾਮੁ ਨਿਵਾਜਾ ॥੧॥ਰਹਾਉ॥ ਮਨ ਕੀ ਪਰਤੀਤਿ ਮਨ ਤੇ ਪਾਈ॥ ਪੂਰੇ ਗੁਰ ਤੇ ਸਬਦਿ ਬੁਝਾਈ॥ ਜੀਵਣ ਮਰਣੁ ਕੋ ਸਮਸਰਿ ਵੇਖੈ॥ ਬਹੁੜਿ ਨ ਮਰੈ ਨਾ ਜਮੁ ਪੇਖੈ॥੨॥

ਵਿਆਖਿਆ-

ਜਿਸ ਮਨੁੱਖ ਨੇ ਪੂਰੇ ਗੁਰੂ ਪਾਸੋਂ ਵਡਿਆਈ-ਇੱਜ਼ਤ ਪ੍ਰਾਪਤ ਕਰ ਲਈ, ਉਸ ਦੇ ਮਨ ਵਿਚ ਉਹ ਹਰਿ-ਨਾਮ ਆ ਵੱਸਦਾ ਹੈ ਜੋ ਹਰੇਕ ਕਿਸਮ ਦਾ ਫ਼ਿਕਰ-ਤੌਖਲਾ ਦੂਰ ਕਰ ਦੇਂਦਾ ਹੈ। ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਮਾਇਆ ਦੇ ਕਾਰਨ ਪੈਦਾ ਹੋਈ ਹਉਮੈ ਸਾੜ ਲਈ, ਉਸ ਨੇ ਗੁਰੂ ਦੀ ਕਿਰਪਾ ਨਾਲ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਦਰ ਤੇ ਸੋਭਾ ਖੱਟ ਲਈ ॥੧॥ ਹੇ ਜਗਤ ਦੇ ਮਾਲਕ-ਪ੍ਰਭੂ! (ਮੇਹਰ ਕਰ) ਮੈਂ (ਤੇਰਾ ਨਾਮ) ਸਿਮਰਦਾ ਰਹਾਂ, (ਇਸ ਤੋਂ ਚੰਗਾ) ਮੈਨੂੰ ਹੋਰ ਕੋਈ ਕੰਮ ਨਾਹ ਲੱਗੇ। (ਹੇ ਪ੍ਰਭੂ!) ਗੁਰੂ ਦੀ ਸਰਨ ਪੈ ਕੇ (ਆਤਮਕ ਆਨੰਦ ਦੀ) ਬਖ਼ਸ਼ਸ਼ ਕਰਨ ਵਾਲਾ ਤੇਰਾ ਨਾਮ ਮੰਗਦਾ ਹਾਂ (ਤਾ ਕਿ) ਮੇਰੇ ਮਨ ਵਿਚ (ਉਸ ਨਾਮ ਦੀ ਬਰਕਤਿ ਨਾਲ) ਹਰ ਵੇਲੇ ਆਨੰਦ ਬਣਿਆ ਰਹੇ ॥੧॥ ਰਹਾਉ॥ ਉਸ ਮਨੁੱਖ ਨੇ ਆਪਣੇ ਅੰਦਰੋਂ ਹੀ ਆਪਣੇ ਮਨ ਵਾਸਤੇ ਸਰਧਾ-ਵਿਸ਼ਵਾਸ ਦੀ ਦਾਤ ਲੱਭ ਲਈ (ਇਹ ਸਰਧਾ ਕਿ ਪਰਮਾਤਮਾ ਸਾਰੇ ਜਗਤ ਵਿਚ ਇਕ-ਸਮਾਨ ਵਿਆਪਕ ਹੈ), ਜਿਸ ਨੇ ਪੂਰੇ ਗੁਰੂ ਪਾਸੋਂ (ਉਸ ਦੇ) ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਸੂਝ ਪ੍ਰਾਪਤ ਕਰ ਲਈ। ਜੇਹੜਾ ਭੀ ਮਨੁੱਖ ਸਾਰੀ ਉਮਰ ਪ੍ਰਭੂ ਨੂੰ (ਸ੍ਰਿਸ਼ਟੀ ਵਿਚ) ਇਕ-ਸਮਾਨ (ਵੱਸਦਾ) ਵੇਖਦਾ ਹੈ,ਉਸ ਨੂੰ ਕਦੇ ਆਤਮਕ ਮੌਤ ਨਹੀਂ ਵਿਆਪਦੀ, ਉਸ ਵਲ ਜਮਰਾਜ ਕਦੇ ਨਹੀਂ ਤੱਕਦਾ ॥੨॥

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਥਿਤ ਵੀਡੀਓ ਨੂੰ ਲੈ ਕੇ 'ਆਪ' ਨੇ ਪੇਸ਼ ਕੀਤੀਆਂ 2 ਰਿਪੋਰਟਾਂ, ਕਿਹਾ-ਵੀਡੀਓ 'ਚ ਦਿਖਣ ਵਾਲਾ ਸਖਸ਼ ਭਗਵੰਤ ਮਾਨ ਨਹੀਂ

18 Jun 2026 1:36 PM

ਮੈ ਇਸ ਦੇ ਪਾਪਾ ਨੂੰ ਭੇਜੀ ਸੀ ਵੀਡੀਓ, ਬੱ+ਚੀ ਨੂੰ ਹੈ.ਵਾ.ਨੀ.ਅਤ ਨਾਲ ਕੁੱਟਣ ਵਾਲੀ ਮਾਂ ਆਈ ਕੈਮਰੇ ਦੇ ਸਾਹਮਣੇ, ਸੁਣੋ

17 Jun 2026 2:52 PM

ਘਰ ਵਾਲੇ ਵਿਹੜੇ 'ਚ ਸੁੱਤੇ ਰਹੇ, ਕੰਧ ਪਾੜ ਕੇ 25 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ ਲੁੱਟ ਕੇ ਲੈ ਗਏ ਚੋਰ

17 Jun 2026 2:50 PM

15 Jun 2026 2:59 PM

ਅਮਰੀਕਾ-ਰਾਨ ਵਿਚਾਲੇ ਸ਼ਾਂਤੀ ਸਮਝੌਤੇ ਦਾ ਐਲਾਨ, ਹੋਰਮੁਜ਼ ਖੋਲ੍ਹਣ ਨੂੰ ਵੀ ਮਿਲੀ ਮਨਜ਼ੂਰੀ

15 Jun 2026 2:58 PM
Advertisement