ਅੱਜ ਦਾ ਹੁਕਮਨਾਮਾ
Published : Jun 26, 2020, 7:29 am IST
Updated : Jun 26, 2020, 7:38 am IST
SHARE ARTICLE
Darbar Sahib
Darbar Sahib

ਟੋਡੀ ਮਹਲਾ ੫ ਘਰੁ ੨ ਦੁਪਦੇ

ਟੋਡੀ ਮਹਲਾ ੫ ਘਰੁ ੨ ਦੁਪਦੇ

ੴ ਸਤਿਗੁਰ ਪ੍ਰਸਾਦਿ॥

ਮਾਗਉ ਦਾਨੁ ਠਾਕੁਰ ਨਾਮ ॥

ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥

ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥

ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥

ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥

ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥

ਸ਼ੁੱਕਰਵਾਰ, ੧੩ ਹਾੜ (ਸੰਮਤ ੫੫੨ ਨਾਨਕਸ਼ਾਹੀ) ੨੬ ਜੂਨ, ੨੦੨੦ (ਅੰਗ: ੭੧੩)

Darbar Sahib Darbar Sahib

ਪੰਜਾਬੀ ਵਿਆਖਿਆ:

ਟੋਡੀ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ॥
ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ । ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ । ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ ।੧।ਰਹਾਉ। ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ—ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ)

Darbar SahibDarbar Sahib

। ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ।੧। ਹੇ ਨਾਨਕ! ਆਖ—(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ । ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ।੨।੧।੬।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement