Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (26 ਜੂਨ 2025)
Published : Jun 26, 2025, 6:23 am IST
Updated : Jun 26, 2025, 6:24 am IST
SHARE ARTICLE
Sri Darbar Sahib
Sri Darbar Sahib

Ajj da Hukamnama Sri Darbar Sahib: ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥

Ajj da Hukamnama Sri Darbar Sahib:  ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥

ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥

ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥

ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥

ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥

ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥

ਅਰਥ:- ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ,ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।1। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ)। (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।1। ਰਹਾਉ। (ਪਰ) ਕਬੀਰ ਆਖਦਾ ਹੈ—ਹੇ ਲੋਕੋ! ਸੁਣੋ,ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ)।2।3।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement