ਅੱਜ ਦਾ ਹੁਕਮਨਾਮਾ (26 ਜੁਲਾਈ 2021)
Published : Jul 26, 2021, 7:11 am IST
Updated : Jul 26, 2021, 7:12 am IST
SHARE ARTICLE
Hukamnama Sahib
Hukamnama Sahib

ਧਨਾਸਰੀ ਮਹਲਾ ੫॥

ਧਨਾਸਰੀ ਮਹਲਾ ੫॥

ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥

ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥

ਤੁਮੑ ਕਰਹੁ ਦਇਆ ਮੇਰੇ ਸਾਈ ॥

ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥

ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥

ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥

ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥

ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥

ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥

ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

ਸੋਮਵਾਰ, ੧੧ ਸਾਵਣ (ਸੰਮਤ ੫੫੩ ਨਾਨਕਸ਼ਾਹੀ) ੨੬ ਜੁਲਾਈ, ੨੦੨੧ (ਅੰਗ: ੬੭੩)

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੫॥

(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ । ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ।੧।

Darbar SahibDarbar Sahib

ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ । ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ।੧।ਰਹਾਉ। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ।੨। ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ ।

Darbar SahibDarbar Sahib

ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕੋ੍ਰੜਾਂ ਸੁਖ ਆਨੰਦ ਮਾਣ ਲਏ ਹਨ ।੩। ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ । ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤਿ੍ਰਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ।੪।੧੦।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rohit Godara Gang Shoots Punjabi Singer Teji Kahlon In Canada : ਇਕ ਹੋਰ ਪੰਜਾਬੀ ਗਾਇਕ 'ਤੇ ਜਾਨਲੇਵਾ ਹਮਲਾ

22 Oct 2025 3:16 PM

Robbery incident at jewellery shop in Gurugram caught on CCTV : ਦੇਖੋ, ਸ਼ਾਤਿਰ ਚੋਰਨੀਆਂ ਦਾ ਅਨੋਖਾ ਕਾਰਾ

22 Oct 2025 3:15 PM

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM
Advertisement