ਅੱਜ ਦਾ ਹੁਕਮਨਾਮਾ( 26 ਜੁਲਾਈ 2022)
Published : Jul 26, 2022, 7:08 am IST
Updated : Jul 26, 2022, 7:11 am IST
SHARE ARTICLE
Hukamnama Sahib
Hukamnama Sahib

ਸੋਰਠਿ ਮਹਲਾ ੫ ਘਰੁ ੨ ਦੁਪਦੇ

ਸੋਰਠਿ ਮਹਲਾ ੫ ਘਰੁ ੨ ਦੁਪਦੇ

ੴ ਸਤਿਗੁਰ ਪ੍ਰਸਾਦਿ ॥

ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥

ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥

ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥

ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥

ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥

ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥

ਮੰਗਲਵਾਰ, ੧੧ ਸਾਵਣ (ਸੰਮਤ ੫੫੪ ਨਾਨਕਸ਼ਾਹੀ) ੨੬ ਜੁਲਾਈ, ੨੦੨੨ (ਅੰਗ: ੬੧੭)

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੫ ਘਰੁ ੨ ਦੁਪਦੇ

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ।

Darbar SahibDarbar Sahib

ਹੇ ਭਾਈ! ਨਾਨਕ ਉਸ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਦਾ ਗੀਤ ਗਾਉਂਦਾ ਹੈ। ਗੁਰੂ ਨੇ ਨਾਨਕ ਦਾ ਭੁਲੇਖਾ ਦੂਰ ਕਰ ਦਿੱਤਾ ਹੈ, ਤਾਂਹੀਏ ਨਾਨਕ ਨੂੰ ਯਕੀਨ ਹੈ ਕਿ ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ, ਫਿਰ ਭੀ ਸਦਾ ਮਾਇਆ ਦੇ ਮੋਹ ਤੋਂ ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ।੨।੧।੨੯।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement