ਅੱਜ ਦਾ ਹੁਕਮਨਾਮਾ (26 ਅਗਸਤ 2023)
Published : Aug 26, 2023, 7:23 am IST
Updated : Aug 26, 2023, 7:26 am IST
SHARE ARTICLE
Hukamnama Sahib
Hukamnama Sahib

ਆਸਾ ॥

ਆਸਾ ॥

ਕਾਹੂ ਦੀਨੑੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥

ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥

ਅਹਿਰਖ ਵਾਦੁ ਨ ਕੀਜੈ ਰੇ ਮਨ ॥

ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥

ਕੁਮੑਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥

ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥

ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥

ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥

ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥

ਜੋ ਤਿਸੁ ਭਾਵੈ ਸਤਿ ਕਰਿ ਮਾਨੈ ਭਾਣਾ ਮੰਨਿ ਵਸਾਈ ॥੪॥

ਕਹੈ ਕਬੀਰੁ ਸੁਨਹੁ ਰੇ ਸੰਤਹੁ ਮੇਰੀ ਮੇਰੀ ਝੂਠੀ ॥

ਚਿਰਗਟ ਫਾਰਿ ਚਟਾਰਾ ਲੈ ਗਇਓ ਤਰੀ ਤਾਗਰੀ ਛੂਟੀ ॥੫॥੩॥੧੬॥

ਸ਼ਨਿਚਰਵਾਰ, ੧੦ ਭਾਦੋਂ (ਸੰਮਤ ੫੫੫ ਨਾਨਕਸ਼ਾਹੀ) ੨੬ ਅਗਸਤ, ੨੦੨੩ (ਅੰਗ: ੪੭੯)

ਪੰਜਾਬੀ ਵਿਆਖਿਆ:

ਆਸਾ ॥

(ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ); ਪਰ ਕਈ (ਵਿਚਾਰਿਆਂ) ਨੂੰ ਗਲੀ ਹੋਈ ਜੁੱਲੀ ਭੀ ਨਹੀਂ ਮਿਲਦੀ, ਤੇ ਕਈ ਘਰਾਂ ਵਿਚ (ਬਿਸਤਰੇ ਦੇ ਥਾਂ) ਪਰਾਲੀ ਹੀ ਹੈ ।੧। (ਪਰ) ਹੇ ਮਨ! ਈਰਖਾ ਤੇ ਝਗੜਾ ਕਿਉਂ ਕਰਦਾ ਹੈਂ? ਨੇਕ ਕਮਾਈ ਕਰੀ ਜਾਹ ਤੇ ਤੂੰ ਭੀ (ਇਹ ਸੁਖ) ਹਾਸਲ ਕਰ ਲੈ ।੧।ਰਹਾਉ।

ਘੁਮਿਆਰ ਨੇ ਇਕੋ ਹੀ ਮਿੱਟੀ ਗੁੰਨ੍ਹੀ ਤੇ ਉਸ ਨੂੰ ਕਈ ਕਿਸਮ ਦੇ ਰੰਗ ਲਾ ਦਿੱਤੇ (ਭਾਵ, ਕਈ ਵੰਨਗੀਆਂ ਦੇ ਭਾਂਡੇ ਬਣਾ ਦਿੱਤੇ) । ਕਿਸੇ ਭਾਂਡੇ ਵਿਚ ਮੋਤੀ ਤੇ ਮੋਤੀਆਂ ਦੀਆਂ ਮਾਲਾਂ (ਮਨੁੱਖ ਨੇ) ਪਾ ਦਿੱਤੀਆਂ ਤੇ ਕਿਸੇ ਵਿਚ (ਸ਼ਰਾਬ ਆਦਿਕ) ਰੋਗ ਲਾਣ ਵਾਲੀਆਂ ਚੀਜ਼ਾਂ ।੨। ਸ਼ੂਮ ਨੂੰ ਧਨ ਜੋੜ ਕੇ ਰੱਖਣ ਲਈ ਜੁੜਿਆ ਹੈ, (ਅਤੇ) ਮੂਰਖ (ਸ਼ੂਮ) ਆਖਦਾ ਹੈ—ਇਹ ਧਨ ਮੇਰਾ ਹੈ । (ਪਰ ਜਿਸ ਵੇਲੇ) ਜਮ ਦਾ ਡੰਡਾ ਸਿਰ ਤੇ ਆ ਵੱਜਦਾ ਹੈ ਤਦੋਂ ਇਕ ਪਲਕ ਵਿਚ ਫ਼ੈਸਲਾ ਕਰ ਦੇਂਦਾ ਹੈ (ਕਿ ਅਸਲ ਵਿਚ ਇਹ ਧਨ ਕਿਸੇ ਦਾ ਭੀ ਨਹੀਂ) ।੩।

ਜੋ ਮਨੁੱਖ ਪਰਮਾਤਮਾ ਦਾ ਸੇਵਕ (ਬਣ ਕੇ ਰਹਿੰਦਾ) ਹੈ, ਉਹ ਪਰਮਾਤਮਾ ਦਾ ਹੁਕਮ ਮੰਨ ਕੇ ਸੁਖ ਮਾਣਦਾ ਹੈ ਤੇ ਜਗਤ ਵਿਚ ਨੇਕ ਭਗਤ ਸਦਾਂਦਾ ਹੈ (ਭਾਵ, ਸੋਭਾ ਪਾਂਦਾ ਹੈ), ਪ੍ਰਭੂ ਦੀ ਰਜ਼ਾ ਮਨ ਵਿਚ ਵਸਾਂਦਾ ਹੈ, ਜੋ ਪ੍ਰਭੂ ਨੂੰ ਭਾਂਦਾ ਹੈ ਉਸੇ ਨੂੰ ਹੀ ਠੀਕ ਸਮਝਦਾ ਹੈ ।੪। ਕਬੀਰ ਕਹਿੰਦਾ ਹੈ—ਹੇ ਸੰਤ ਜਨੋ! ਸੁਣੋ, “ਇਹ ਧਨ ਪਦਾਰਥ ਆਦਿਕ ਮੇਰਾ ਹੈ”—ਇਹ ਖ਼ਿਆਲ ਕੂੜਾ ਹੈ (ਭਾਵ, ਦੁਨੀਆ ਦੇ ਪਦਾਰਥਾਂ ਵਾਲੀ ਅਪਣੱਤ ਸਦਾ ਨਹੀਂ ਰਹਿ ਸਕਦੀ); (ਜਿਵੇਂ, ਜੇ) ਪਿੰਜਰੇ ਨੂੰ ਪਾੜ ਕੇ (ਕੋਈ ਬਿੱਲਾ) ਚਿੜੇ ਨੂੰ ਫੜ ਕੇ ਲੈ ਜਾਏ ਤਾਂ (ਉਸ ਪਿੰਜਰੇ-ਪਏ ਪੰਛੀ ਦੀ) ਕੁੱਜੀ ਤੇ ਠੂਠੀ ਧਰੀ ਹੀ ਰਹਿ ਜਾਂਦੀ ਹੈ (ਤਿਵੇਂ, ਮੌਤ ਆਇਆਂ ਬੰਦੇ ਦੇ ਖਾਣ-ਪੀਣ ਵਾਲੇ ਪਦਾਰਥ ਇਥੇ ਹੀ ਧਰੇ ਰਹਿ ਜਾਂਦੇ ਹਨ) ।੫।੩।੧੬।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement