ਅੱਜ ਦਾ ਹੁਕਮਨਾਮਾ
Published : Sep 26, 2020, 7:29 am IST
Updated : Sep 27, 2020, 7:36 am IST
SHARE ARTICLE
Darbar Sahib
Darbar Sahib

ਸਲੋਕੁ ਮ; ੩ ॥

ਸਲੋਕੁ ਮ; ੩ ॥
ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥

ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥

ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ; ੩ ॥

ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥

Darbar SahibDarbar Sahib

ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥

ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥

ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥

ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥ ਪਉੜੀ ॥

ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥

Darbar SahibDarbar Sahib

ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥

ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥

ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥

ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥

Darbar SahibDarbar Sahib

ਸ਼ਨਿਚਰਵਾਰ, ੧੧ ਅੱਸੂ (ਸੰਮਤ ੫੫੨ ਨਾਨਕਸ਼ਾਹੀ) ੨੬ ਸਤੰਬਰ, ੨੦੨੦ (ਅੰਗ ੬੪੮)

ਸਲੋਕੁ ਮ; ੩ ॥
ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ । ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ ।

Darbar SahibDarbar Sahib

ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)।੨। ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹ ਅੰਦਰੋਂ ਹਰੀ-ਨਾਮ ਵਿਚ ਰੰਗੇ ਜਾਂਦੇ ਹਨ; ਜਿਨ੍ਹਾਂ ਨੇ ਇਕਾਗ੍ਰ ਚਿੱਤ ਹੋ ਕੇ ਇਕ ਹਰੀ ਨੂੰ ਅਰਾਧਿਆ ਹੈ, ਉਹ ਉਸ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਜਾਣਦੇ । (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਜਿਨ੍ਹਾਂ ਦੇ ਮੱਥੇ ਤੇ (ਸੰਸਕਾਰ-ਰੂਪ) ਲੇਖ ਉੱਕਰਿਆ ਹੋਇਆ ਹੈ, ਉਹ ਮਨੁੱਖ ਹਰੀ ਨੂੰ ਜਪਦੇ ਹਨ; ਉਹ ਸਦਾ ਹਰੀ ਦੇ ਗੁਣ ਗਾਉਂਦੇ ਹਨ, ਗੁਣ ਗਾ ਕੇ ਗੁਣਾਂ ਦੇ ਮਾਲਕ ਹਰੀ ਦੀ (ਹੋਰਨਾਂ ਨੂੰ) ਸਿੱਖਿਆ ਦੇਂਦੇ ਹਨ । ਗੁਰਮੁਖਾਂ ਵਿਚ ਇਹ ਵੱਡਾ ਗੁਣ ਹੈ ਕਿ ਪੂਰੇ ਸਤਿਗੁਰੂ ਦੀ ਰਾਹੀਂ ਹਰੀ ਦੇ ਨਾਮ ਵਿਚ ਲੀਨ ਹੁੰਦੇ ਹਨ ।੧੭।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:27 PM

MLA Kunwar Vijay Pratap has been expelled from the party. Bikram Singh Majithia | CM Bhagwant Mann

29 Jun 2025 12:21 PM

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM
Advertisement