ਅੱਜ ਦਾ ਹੁਕਮਨਾਮਾ (26 ਸਤੰਬਰ 2021)
Published : Sep 26, 2021, 6:42 am IST
Updated : Sep 26, 2021, 6:42 am IST
SHARE ARTICLE
Sri Darbar Sahib
Sri Darbar Sahib

ਸਲੋਕੁ ਮ: ੩ ॥

ਸਲੋਕੁ ਮ: ੩ ॥

ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥

ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥

ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥

ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥

SRI DARBAR SAHIBSRI DARBAR SAHIB

ਮ: ੩ ॥

ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥

ਗੁਰੂ ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥

ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ ਕਟਿ ਕੈ ਅੰਤਰਿ ਜੋਤਿ ਧਰੇਹੁ ॥

ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥

ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥

ਨਾਨਕ ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥੨॥

ਪਉੜੀ ॥

ਆਪੇ ਭਾਰ ਅਠਾਰਹ ਬਣਸਪਤਿ ਆਪੇ ਹੀ ਫਲ ਲਾਏ ॥

ਆਪੇ ਮਾਲੀ ਆਪਿ ਸਭੁ ਸਿੰਚੈ ਆਪੇ ਹੀ ਮੁਹਿ ਪਾਏ ॥

ਆਪੇ ਕਰਤਾ ਆਪੇ ਭੁਗਤਾ ਆਪੇ ਦੇਇ ਦਿਵਾਏ ॥

ਆਪੇ ਸਾਹਿਬੁ ਆਪੇ ਹੈ ਰਾਖਾ ਆਪੇ ਰਹਿਆ ਸਮਾਏ ॥

ਜਨੁ ਨਾਨਕ ਵਡਿਆਈ ਆਖੈ ਹਰਿ ਕਰਤੇ ਕੀ ਜਿਸ ਨੋ ਤਿਲੁ ਨ ਤਮਾਏ ॥੧੫॥

Sri Darbar Sahib Sri Darbar Sahib

ਐਤਵਾਰ, ੧੧ ਅੱਸੂ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੫੫੪)

ਪੰਜਾਬੀ ਵਿਆਖਿਆ :

ਸਲੋਕੁ ਮ: ੩ ॥

ਹੇ ਨਾਨਕ! ਗੁਰੂ ਨੂੰ ਮਿਲਣ ਤੋਂ ਬਿਨਾ ਸੰਸਾਰ ਅੰਨ੍ਹਾ ਹੈ ਤੇ ਅੰਨ੍ਹੇ ਹੀ ਕੰਮ ਕਰਦਾ ਹੈ, ਸਤਿਗੁਰੂ ਦੇ ਸ਼ਬਦ ਨਾਲ ਮਨ ਨਹੀਂ ਜੋੜਦਾ ਜਿਸ ਕਰਕੇ ਹਿਰਦੇ ਵਿਚ ਸੁਖ ਆ ਵੱਸੇ । ਤਮੋ ਗੁਣ ਵਿਚ ਮਸਤ ਹੋਇਆ ਹੋਇਆ ਸਦਾ ਭਟਕਦਾ ਹੈ ਤੇ ਦਿਨ ਰਾਤ (ਤਮੋ ਗੁਣ ਵਿਚ) ਸੜਦਿਆਂ (ਉਸ ਦੀ ਉਮਰ) ਗੁਜ਼ਰਦੀ ਹੈ । (ਇਸ ਬਾਰੇ) ਕੁਝ ਆਖਿਆ ਨਹੀਂ ਜਾ ਸਕਦਾ, ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ, ਸੋਈ ਹੁੰਦਾ ਹੈ ।੧। ਸਤਿਗੁਰੂ ਨੇ ਹੁਕਮ ਦਿੱਤਾ ਹੈ (ਭਰਮ ਦਾ ਛਉੜ ਕੱਟਣ ਲਈ) ਇਹ ਕਾਰ (ਭਾਵ, ਇਲਾਜ) ਕਰੋ—ਗੁਰੂ ਦੇ ਦਰ ਤੇ ਜਾ ਕੇ (ਭਾਵ, ਗੁਰੂ ਦੀ ਚਰਨੀਂ ਲੱਗ ਕੇ) ਮਾਲਕ ਨੂੰ ਯਾਦ ਕਰੋ, ਮਾਲਕ ਸਦਾ ਅੰਗ ਸੰਗ ਹੈ (ਅੱਖਾਂ ਅਗੋਂ) ਭਰਮ ਦੇ ਜਾਲੇ ਨੂੰ ਲਾਹ ਕੇ ਹਿਰਦੇ ਵਿਚ ਉਸ ਦੀ ਜੋਤ ਟਿਕਾਉ ।

SRI DARBAR SAHIBSRI DARBAR SAHIB

ਹਰੀ ਦਾ ਨਾਮ ਅਮਰ ਕਰਨ ਵਾਲਾ ਹੈ—ਇਹ ਦਾਰੂ ਵਰਤੋ, ਸਤਿਗੁਰੂ ਦਾ ਭਾਣਾ (ਮੰਨਣਾ) ਚਿਤ ਵਿਚ ਰੱਖੋ ਤੇ ਸਚਾ ਪਿਆਰ (ਰੂਪ) ਰਹਿਣੀ (ਧਾਰਨ ਕਰੋ), ਹੇ ਨਾਨਕ! (ਇਹ ਦਾਰੂ) ਏਥੇ (ਸੰਸਾਰ ਵਿਚ) ਸੁਖੀ ਰਖੇਗਾ ਤੇ ਅੱਗੇ (ਪਰਲੋਕ ਵਿਚ) ਹਰੀ ਨਾਲ ਰਲੀਆਂ ਮਾਣੋਗੇ ।੨। ਪ੍ਰਭੂ ਆਪ ਹੀ ਬਨਸਪਤੀ ਦੇ ਅਠਾਰਾਂ ਭਾਰ ਹੈ (ਭਾਵ, ਸਾਰੀ ਸ੍ਰਿਸ਼ਟੀ ਦੀ ਬਨਸਪਤੀ ਆਪ ਹੀ ਹੈ), ਆਪ ਹੀ ਉਸ ਨੂੰ ਫਲ ਲਾਉਂਦਾ ਹੈ, ਆਪ ਹੀ ਮਾਲੀ ਹੈ, ਆਪ ਹੀ ਪਾਣੀ ਦੇਂਦਾ ਹੈ ਤੇ ਆਪ ਹੀ (ਫਲ) ਖਾਂਦਾ ਹੈ, ਆਪ ਹੀ ਕਰਨ ਵਾਲਾ ਹੈ, ਆਪ ਹੀ ਭੋਗਣ ਵਾਲਾ ਹੈ, ਆਪ ਹੀ ਦੇਂਦਾ ਹੈ ਤੇ ਆਪ ਹੀ ਦਿਵਾਉਂਦਾ ਹੈ, ਮਾਲਕ ਭੀ ਆਪ ਹੈ ਤੇ ਰਾਖਾ ਭੀ ਆਪ ਹੈ, ਆਪ ਹੀ ਸਭ ਥਾਈਂ ਵਿਆਪਕ ਹੈ । ਹੇ ਨਾਨਕ! (ਕੋਈ ਵਿਰਲਾ) ਸੇਵਕ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਜਿਸ ਨੂੰ ਸਾਰੀ ਸ੍ਰਿਸ਼ਟੀ ਦਾ ਕਰਤਾ ਭੁਗਤਾ ਹੁੰਦਿਆਂ ਭੀ) ਰਤਾ ਮਾਤ੍ਰ ਭੀ ਕੋਈ ਤਮ੍ਹਾ ਨਹੀਂ ਹੈ ।੧੫।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅੰਮ੍ਰਿਤਪਾਲ ਨੂੰ ਜੇਲ੍ਹ 'ਚ ਕੌਣ ਪਹੁੰਚਾਉਂਦਾ ਰਿਹਾ ਨਸ਼ਾ? ਸਾਥੀਆਂ ਦੇ ਖੁਲਾਸਿਆਂ 'ਚ ਕਿੰਨਾ ਸੱਚ?

22 Jul 2025 8:57 PM

ਪੰਜਾਬ ਦੇ ਕਿਸਾਨਾਂ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼, ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ

22 Jul 2025 8:55 PM

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM
Advertisement