ਅੱਜ ਦਾ ਹੁਕਮਨਾਮਾ (26 ਅਕਤੂਬਰ 2023)
Published : Oct 26, 2023, 7:25 am IST
Updated : Oct 26, 2023, 7:27 am IST
SHARE ARTICLE
Hukamnama Sahib
Hukamnama Sahib

ਗੋਂਡ ਮਹਲਾ ੫ ॥

ਗੋਂਡ ਮਹਲਾ ੫ ॥

ਨਾਮੁ ਨਿਰੰਜਨੁ ਨੀਰਿ ਨਰਾਇਣ ॥

ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥

ਨਾਰਾਇਣ ਸਭ ਮਾਹਿ ਨਿਵਾਸ ॥

ਨਾਰਾਇਣ ਘਟਿ ਘਟਿ ਪਰਗਾਸ ॥

ਨਾਰਾਇਣ ਕਹਤੇ ਨਰਕਿ ਨ ਜਾਹਿ ॥

ਨਾਰਾਇਣ ਸੇਵਿ ਸਗਲ ਫਲ ਪਾਹਿ ॥ ੧॥

ਨਾਰਾਇਣ ਮਨ ਮਾਹਿ ਅਧਾਰ ॥

ਨਾਰਾਇਣ ਬੋਹਿਥ ਸੰਸਾਰ ॥

ਨਾਰਾਇਣ ਕਹਤ ਜਮੁ ਭਾਗਿ ਪਲਾਇਣ ॥

ਨਾਰਾਇਣ ਦੰਤ ਭਾਨੇ ਡਾਇਣ ॥੨॥

ਨਾਰਾਇਣ ਸਦ ਸਦ ਬਖਸਿੰਦ ॥

ਨਾਰਾਇਣ ਕੀਨੇ ਸੂਖ ਅਨੰਦ ॥

ਨਾਰਾਇਣ ਪ੍ਰਗਟ ਕੀਨੋ ਪਰਤਾਪ ॥

ਨਾਰਾਇਣ ਸੰਤ ਕੋ ਮਾਈ ਬਾਪ ॥੩॥

ਨਾਰਾਇਣ ਸਾਧਸੰਗਿ ਨਰਾਇਣ ॥

ਬਾਰੰ ਬਾਰ ਨਰਾਇਣ ਗਾਇਣ ॥

ਬਸਤੁ ਅਗੋਚਰ ਗੁਰ ਮਿਲਿ ਲਹੀ ॥

ਨਾਰਾਇਣ ਓਟ ਨਾਨਕ ਦਾਸ ਗਹੀ ॥੪॥੧੭॥੧੯॥

ਵੀਰਵਾਰ, ੧੦ ਕੱਤਕ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੮੬੭)

ਗੋਂਡ ਮਹਲਾ ੫ ॥
ਹੇ ਭਾਈ! ਨਾਰਾਇਣ ਦਾ ਨਾਮ ਮਾਇਆ ਦੀ ਕਾਲਖ ਤੋਂ ਬਚਾਣ ਵਾਲਾ (ਹੈ, ਇਸ ਨੂੰ ਆਪਣੇ ਹਿਰਦੇ ਵਿਚ) ਸਿੰਜ । (ਇਹ ਨਾਮ) ਜੀਭ ਨਾਲ ਜਪਦਿਆਂ (ਸਾਰੇ) ਪਾਪ ਦੂਰ ਹੋ ਜਾਂਦੇ ਹਨ ।੧।ਰਹਾਉ। ਹੇ ਭਾਈ! ਸਭ ਜੀਵਾਂ ਵਿਚ ਨਾਰਾਇਣ ਦਾ ਨਿਵਾਸ ਹੈ, ਹਰੇਕ ਸਰੀਰ ਵਿਚ ਨਾਰਾਇਣ (ਦੀ ਜੋਤਿ) ਦਾ ਹੀ ਚਾਨਣ ਹੈ। ਨਾਰਾਇਣ (ਦਾ ਨਾਮ) ਜਪਣ ਵਾਲੇ ਜੀਵ ਨਰਕ ਵਿਚ ਨਹੀਂ ਪੈਂਦੇ ।

ਨਾਰਾਇਣ ਦੀ ਭਗਤੀ ਕਰ ਕੇ ਸਾਰੇ ਫਲ ਪ੍ਰਾਪਤ ਕਰ ਲੈਂਦੇ ਹਨ ।੧। ਹੇ ਭਾਈ! ਨਾਰਾਇਣ (ਦੇ ਨਾਮ) ਨੂੰ (ਆਪਣੇ) ਮਨ ਵਿਚ ਆਸਰਾ ਬਣਾ ਲੈ, ਨਾਰਾਇਣ (ਦਾ ਨਾਮ) ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਲਈ ਜਹਾਜ਼ ਹੈ । ਨਾਰਾਇਣ ਦਾ ਨਾਮ ਜਪਦਿਆਂ ਜਮ ਭੱਜ ਕੇ ਪਰੇ ਚਲਾ ਜਾਂਦਾ ਹੈ । ਨਾਰਾਇਣ (ਦਾ ਨਾਮ ਮਾਇਆ) ਡੈਣ ਦੇ ਦੰਦ ਭੰਨ ਦੇਂਦਾ ਹੈ ।੨।

ਹੇ ਭਾਈ! ਨਾਰਾਇਣ ਸਦਾ ਹੀ ਬਖ਼ਸ਼ਣਹਾਰ ਹੈ । ਨਾਰਾਇਣ (ਆਪਣੇ ਸੇਵਕਾਂ ਦੇ ਹਿਰਦੇ ਵਿਚ) ਸੁਖ ਆਨੰਦ ਪੈਦਾ ਕਰਦਾ ਹੈ, (ਉਹਨਾਂ ਦੇ ਅੰਦਰ ਆਪਣਾ) ਤੇਜ-ਪਰਤਾਪ ਪਰਗਟ ਕਰਦਾ ਹੈ । ਹੇ ਭਾਈ! ਨਾਰਾਇਣ ਆਪਣੇ ਸੇਵਕਾਂ ਸੰਤਾਂ ਦਾ ਮਾਂ ਪਿਉ (ਵਾਂਗ ਰਾਖਾ) ਹੈ ।੩। ਹੇ ਭਾਈ! ਜੇਹੜੇ ਮਨੁੱਖ ਸਾਧ ਸੰਗਤਿ ਵਿਚ ਟਿਕ ਕੇ ਸਦਾ ਨਾਰਾਇਣ ਦਾ ਨਾਮ ਜਪਦੇ ਹਨ, ਮੁੜ ਮੁੜ ਉਸ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ, ਉਹ ਮਨੁੱਖ ਗੁਰੂ ਨੂੰ ਮਿਲ ਕੇ (ਉਹ ਮਿਲਾਪ-ਰੂਪ ਕੀਮਤੀ) ਚੀਜ਼ ਲੱਭ ਲੈਂਦੇ ਹਨ ਜੇਹੜੀ ਇਹਨਾਂ ਇੰਦਰਿਆਂ ਦੀ ਪਹੁੰਚ ਤੋਂ ਪਰੇ ਹੈ । ਹੇ ਨਾਨਕ! ਨਾਰਾਇਣ ਦੇ ਦਾਸ ਸਦਾ ਨਾਰਾਇਣ ਦਾ ਆਸਰਾ ਲਈ ਰੱਖਦੇ ਹਨ ।੪।੧੭।੧੯।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement