ਅੱਜ ਦਾ ਹੁਕਮਨਾਮਾ (26 ਨਵੰਬਰ 2021)
Published : Nov 26, 2021, 8:13 am IST
Updated : Nov 26, 2021, 8:14 am IST
SHARE ARTICLE
Hukamnama Sahib
Hukamnama Sahib

ਸੋਰਠਿ ਮਹਲਾ ੯ ॥

ਸੋਰਠਿ ਮਹਲਾ ੯ ॥

ਇਹ ਜਗਿ ਮੀਤੁ ਨ ਦੇਖਿਓ ਕੋਈ ॥

ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥

ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥

ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥

ਕਹˆਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥

ਦੀਨਾ ਨਾਥ ਸਗਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥

ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥

ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥

ਸ਼ੁੱਕਰਵਾਰ, ੧੧ ਮੱਘਰ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੬੩੩)

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੯ ॥

ਹੇ ਭਾਈ! ਇਸ ਜਗਤ ਵਿਚ ਕੋਈ ਤੋੜ ਸਾਥ ਨਿਭਾਉਣ ਵਾਲਾ ਮਿੱਤਰ ਮੈਂ ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ, ਦੁੱਖ ਵਿਚ ਕੋਈ ਕਿਸੇ ਦੇ ਨਾਲ ਸਾਥੀ ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ- ਇਹ ਸਾਰੇ ਧਨ ਨਾਲ ਹੀ ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, ਤਦੋਂ ਸਾਥ ਛੱਡ ਕੇ ਸਾਰੇ ਨੱਸ ਜਾਂਦੇ ਹਨ।੧।

Darbar SahibDarbar Sahib

ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? ਇਸ ਨੇ ਇਹਨਾਂ ਕੱਚੇ ਸਾਥੀਆਂ ਨਾਲ ਪਿਆਰ ਪਾਇਆ ਹੋਇਆ ਹੈ। ਜੇਹੜਾ ਪਰਮਾਤਮਾ ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ ਸਾਲਾਹ ਇਸ ਨੇ ਭੁਲਾਈ ਹੋਈ ਹੈ।੨। ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ, ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ, ਮੈਂ ਬਹੁਤ ਯਤਨ ਕੀਤਾ ਹੈ। ਹੇ ਨਾਨਕ! ਆਖ- ਹੇ ਪ੍ਰਭੂ! ਆਪਣੇ ਮੁੱਢ-ਕਦੀਮਾਂ ਦੇ ਪਿਆਰ ਵਾਲੇ ਸੁਭਾਵ ਦੀ ਲਾਜ ਰੱਖ, ਮੇਰੀ ਮਦਦ ਕਰ ਤਾਂ ਹੀ ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement