ਖ਼ਬਰਾਂ |

ਤਾਜ਼ਾ |

Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (26 ਨਵੰਬਰ 2023)

By : GAGANDEEP

Published : Nov 26, 2023, 6:54 am IST
Updated : Nov 26, 2023, 6:54 am IST
SHARE ARTICLE
Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib: ਸੂਹੀ ਮਹਲਾ ੫ ਬੈਕੁੰਠ ਨਗਰੁ ਜਹਾ ਸੰਤ ਵਾਸਾ ॥

Ajj da Hukamnama Sri Darbar Sahib: ਸੂਹੀ ਮਹਲਾ ੫ ਬੈਕੁੰਠ ਨਗਰੁ ਜਹਾ ਸੰਤ ਵਾਸਾ ॥

ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥

ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥

ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥੧॥ ਰਹਾਉ ॥

ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ ॥

ਅਚਰਜ ਸਾਦ ਤਾ ਕੇ ਬਰਨੇ ਨ ਜਾਹੀ ॥੨॥

ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ ॥

ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੩॥

ਜਨਮ ਜਨਮ ਕੇ ਭੈ ਮੋਹ ਨਿਵਾਰੇ ॥

ਨਾਨਕ ਦਾਸ ਪ੍ਰਭ ਕਿਰਪਾ ਧਾਰੇ ॥੪॥੨੧॥੨੭॥

 

ਹੇ ਭਾਈ! ਜਿਸ ਥਾਂ (ਪਰਮਾਤਮਾ ਦੇ) ਸੰਤ ਜਨ ਵੱਸਦੇ ਹੋਣ, ਉਹੀ ਹੈ (ਅਸਲ) ਬੈਕੁੰਠ ਦਾ ਸ਼ਹਰ। (ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਪ੍ਰਭੂ ਦੇ ਸੋਹਣੇ ਚਰਨ ਹਿਰਦੇ ਵਿਚ ਆ ਵੱਸਦੇ ਹਨ।੧। ਹੇ ਭਾਈ! (ਮੇਰੀ ਗੱਲ) ਸੁਣ, (ਆ,) ਮੈਂ (ਤੇਰੇ) ਮਨ ਨੂੰ (ਤੇਰੇ) ਤਨ ਨੂੰ ਆਤਮਕ ਆਨੰਦ ਵਿਖਾ ਦਿਆਂ। ਪ੍ਰਭੂ ਦਾ ਨਾਮ (ਮਾਨੋ) ਅਨੇਕਾਂ ਸੁਆਦਲੇ ਭੋਜਨ ਹੈ, (ਆ, ਸਾਧ ਸੰਗਤਿ ਵਿਚ) ਮੈਂ ਤੈਨੂੰ ਉਹ ਸੁਆਦਲੇ ਭੋਜ ਖਵਾਵਾਂ।੧।ਰਹਾਉ। ਹੇ ਭਾਈ! (ਸਾਧ ਸੰਗਤਿ ਵਿਚ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ (-ਭੋਜਨ) ਆਪਣੇ ਮਨ ਵਿਚ ਖਾਇਆ ਕਰ, ਇਸ ਭੋਜਨ ਦੇ ਹੈਰਾਨ ਕਰਨ ਵਾਲੇ ਸੁਆਦ ਹਨ, ਬਿਆਨ ਨਹੀਂ ਕੀਤੇ ਜਾ ਸਕਦੇ।੨। ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ (ਸਾਧ ਸੰਗਤਿ-ਬੈਕੁੰਠ ਵਿਚ ਆ ਕੇ) ਪਰਮਾਤਮਾ ਦਾ ਆਸਰਾ ਤੱਕ ਲਿਆ (ਉਹਨਾਂ ਦੇ ਅੰਦਰੋਂ) ਲੋਭ ਮੁੱਕ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁੱਝ ਕੇ ਖ਼ਤਮ ਹੋ ਜਾਂਦੀ ਹੈ।੩। ਹੇ ਨਾਨਕ! (ਆਖ-ਹੇ ਭਾਈ!) ਪ੍ਰਭੂ ਆਪਣੇ ਦਾਸਾਂ ਉਤੇ ਮੇਹਰ ਕਰਦਾ ਹੈ, ਅਤੇ, ਉਹਨਾਂ ਦੇ ਅਨੇਕਾਂ ਜਨਮਾਂ ਦੇ ਡਰ ਮੋਹ ਦੂਰ ਕਰ ਦੇਂਦਾ ਹੈ।੪।੨੧।੨੭।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਥਿਤ ਵੀਡੀਓ ਨੂੰ ਲੈ ਕੇ 'ਆਪ' ਨੇ ਪੇਸ਼ ਕੀਤੀਆਂ 2 ਰਿਪੋਰਟਾਂ, ਕਿਹਾ-ਵੀਡੀਓ 'ਚ ਦਿਖਣ ਵਾਲਾ ਸਖਸ਼ ਭਗਵੰਤ ਮਾਨ ਨਹੀਂ

18 Jun 2026 1:36 PM

ਮੈ ਇਸ ਦੇ ਪਾਪਾ ਨੂੰ ਭੇਜੀ ਸੀ ਵੀਡੀਓ, ਬੱ+ਚੀ ਨੂੰ ਹੈ.ਵਾ.ਨੀ.ਅਤ ਨਾਲ ਕੁੱਟਣ ਵਾਲੀ ਮਾਂ ਆਈ ਕੈਮਰੇ ਦੇ ਸਾਹਮਣੇ, ਸੁਣੋ

17 Jun 2026 2:52 PM

ਘਰ ਵਾਲੇ ਵਿਹੜੇ 'ਚ ਸੁੱਤੇ ਰਹੇ, ਕੰਧ ਪਾੜ ਕੇ 25 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ ਲੁੱਟ ਕੇ ਲੈ ਗਏ ਚੋਰ

17 Jun 2026 2:50 PM

15 Jun 2026 2:59 PM

ਅਮਰੀਕਾ-ਰਾਨ ਵਿਚਾਲੇ ਸ਼ਾਂਤੀ ਸਮਝੌਤੇ ਦਾ ਐਲਾਨ, ਹੋਰਮੁਜ਼ ਖੋਲ੍ਹਣ ਨੂੰ ਵੀ ਮਿਲੀ ਮਨਜ਼ੂਰੀ

15 Jun 2026 2:58 PM
Advertisement