ਅੱਜ ਦਾ ਹੁਕਮਨਾਮਾ (27 ਮਾਰਚ 2022)
Published : Mar 27, 2022, 7:53 am IST
Updated : Mar 27, 2022, 7:54 am IST
SHARE ARTICLE
Hukamnama Sahib
Hukamnama Sahib

ਸੋਰਠਿ ਮਹਲਾ ੩ ॥

ਸੋਰਠਿ ਮਹਲਾ ੩ ॥

ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥

ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥

ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥

ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥

ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥

ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥

ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥

ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥

ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥

ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥

ਐਤਵਾਰ, ੧੪ ਚੇਤ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੦੩)

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੩ ॥

ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾਂ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀਂ ਜੀਵ, ਤੇਰੇ ਦਰ ਦੇ ਮੰਗਤੇ ਹਾਂ, ਤੂੰ ਸਦਾ ਹੀ ਸਾਨੂੰ ਦਾਤਾਂ ਦੇਣ ਵਾਲਾ ਹੈਂ, ਮੇਹਰ ਕਰ, ਗੁਰੂ ਦੇ ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧।ਹੇ ਪਿਆਰੇ ਪ੍ਰਭੂ ਜੀ ! ਮੇਰੇ ਉਤੇ ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ ਮੇਰੀ ਜ਼ਿੰਦਗੀ ਦਾ ਸਹਾਰਾ ਆਪਣਾ ਨਾਮ ਮੈਨੂੰ ਦੇਹ। ਰਹਾਉ।

Darbar Sahib

Darbar Sahib

ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ, ਨਾਮ ਦੀ ਬਰਕਤਿ ਨਾਲ ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ। ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ, ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨।

Darbar Sahib

Darbar Sahib

ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ ਵਿਕਾਰਾਂ ਵਲੋਂ ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩। ਹੇ ਭਾਈ! ਦਾਤਾਰ ਨੇ ਨਾਮ ਦੀ ਇਹ ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਇਥੇ ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement