ਅੱਜ ਦਾ ਹੁਕਮਨਾਮਾ (27 ਮਾਰਚ 2023)
Published : Mar 27, 2023, 7:01 am IST
Updated : Mar 27, 2023, 7:01 am IST
SHARE ARTICLE
Sachkhand Sri Harmandar Sahib
Sachkhand Sri Harmandar Sahib

ਟੋਡੀ ਮਹਲਾ ੫ ॥

 

ਟੋਡੀ ਮਹਲਾ ੫ ॥

ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥

ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥

ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥

ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥

ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥

ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥

ਸੋਮਵਾਰ, ੧੪ ਚੇਤ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੭੧੭)

 

ਪੰਜਾਬੀ ਵਿਆਖਿਆ :

ਟੋਡੀ ਮਹਲਾ ੫ ॥

ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ । (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ ।੧।

ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ । ਹੇ ਨਾਨਕ! (ਆਖ—ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ ।੨।੯।੨੮।

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement