ਅੱਜ ਦਾ ਹੁਕਮਨਾਮਾ
Published : Apr 27, 2019, 7:53 am IST
Updated : Apr 27, 2019, 7:53 am IST
SHARE ARTICLE
Sri Harmandir Sahib
Sri Harmandir Sahib

ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥

ਧਨਾਸਰੀ ਮਹਲਾ ੩ ॥

ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥

ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥

ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥

ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥

ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥

ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥

ਸ਼ਨਿੱਚਰਵਾਰ, ੧੪ ਵੈਸਾਖ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੬੬੪)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement