ਅੱਜ ਦਾ ਹੁਕਮਨਾਮਾ
Published : Apr 27, 2020, 5:53 am IST
Updated : Apr 27, 2020, 5:54 am IST
SHARE ARTICLE
File Photo
File Photo

ਸੂਹੀ ਮਹਲਾ ੩ ॥

ਸੂਹੀ ਮਹਲਾ ੩ ॥

ਸਬਦਿ ਸਚੈ ਸਚੁ ਸੋਹਿਲਾ ਜਿਥੈ ਸਚੇ ਕਾ ਹੋਇ ਵੀਚਾਰੋ ਰਾਮ ॥

ਹਉਮੈ ਸਭਿ ਕਿਲਵਿਖ ਕਾਟੇ ਸਾਚੁ ਰਖਿਆ ਉਰਿ ਧਾਰੇ ਰਾਮ ॥

ਸਚੁ ਰਖਿਆ ਉਰ ਧਾਰੇ ਦੁਤਰੁ ਤਾਰੇ ਫਿਰਿ ਭਵਜਲੁ ਤਰਣੁ ਨ ਹੋਈ ॥

ਸਚਾ ਸਤਿਗੁਰੁ ਸਚੀ ਬਾਣੀ ਜਿਨਿ ਸਚੁ ਵਿਖਾਲਿਆ ਸੋਈ ॥

ਸਾਚੇ ਗੁਣ ਗਾਵੈ ਸਚਿ ਸਮਾਵੈ ਸਚੁ ਵੇਖੈ ਸਭੁ ਸੋਈ ॥

ਨਾਨਕ ਸਾਚਾ ਸਾਹਿਬੁ ਸਾਚੀ ਨਾਈ ਸਚੁ ਨਿਸਤਾਰਾ ਹੋਈ ॥੧॥

ਸਾਚੈ ਸਤਿਗੁਰਿ ਸਾਚੁ ਬੁਝਾਇਆ ਪਤਿ ਰਾਖੈ ਸਚੁ ਸੋਈ ਰਾਮ ॥

ਸਚਾ ਭੋਜਨੁ ਭਾਉ ਸਚਾ ਹੈ ਸਚੈ ਨਾਮਿ ਸੁਖੁ ਹੋਈ ਰਾਮ ॥

ਸਾਚੈ ਨਾਮਿ ਸੁਖੁ ਹੋਈ ਮਰੈ ਨ ਕੋਈ ਗਰਭਿ ਨ ਜੂਨੀ ਵਾਸਾ ॥

ਜੋਤੀ ਜੋਤਿ ਮਿਲਾਈ ਸਚਿ ਸਮਾਈ ਸਚਿ ਨਾਇ ਪਰਗਾਸਾ ॥

ਜਿਨੀ ਸਚੁ ਜਾਤਾ ਸੇ ਸਚੇ ਹੋਏ ਅਨਦਿਨੁ ਸਚੁ ਧਿਆਇਨਿ ॥

ਨਾਨਕ ਸਚੁ ਨਾਮੁ ਜਿਨ ਹਿਰਦੈ ਵਸਿਆ ਨ ਵੀਛੁੜਿ ਦੁਖੁ ਪਾਇਨਿ ॥੨॥

ਸਚੀ ਬਾਣੀ ਸਚੇ ਗੁਣ ਗਾਵਹਿ ਤਿਤੁ ਘਰਿ ਸੋਹਿਲਾ ਹੋਈ ਰਾਮ ॥

ਨਿਰਮਲ ਗੁਣ ਸਾਚੇ ਤਨੁ ਮਨੁ ਸਾਚਾ ਵਿਚਿ ਸਾਚਾ ਪੁਰਖੁ ਪ੍ਰਭੁ ਸੋਈ ਰਾਮ ॥

ਸਭੁ ਸਚੁ ਵਰਤੈ ਸਚੋ ਬੋਲੈ ਜੋ ਸਚੁ ਕਰੈ ਸੋ ਹੋਈ ॥

ਜਹ ਦੇਖਾ ਤਹ ਸਚੁ ਪਸਰਿਆ ਅਵਰੁ ਨ ਦੂਜਾ ਕੋਈ ॥

ਸਚੇ ਉਪਜੈ ਸਚਿ ਸਮਾਵੈ ਮਰਿ ਜਨਮੈ ਦੂਜਾ ਹੋਈ ॥

ਨਾਨਕ ਸਭੁ ਕਿਛੁ ਆਪੇ ਕਰਤਾ ਆਪਿ ਕਰਾਵੈ ਸੋਈ ॥੩॥

ਸਚੇ ਭਗਤ ਸੋਹਹਿ ਦਰਵਾਰੇ ਸਚੋ ਸਚੁ ਵਖਾਣੇ ਰਾਮ ॥

ਘਟ ਅੰਤਰੇ ਸਾਚੀ ਬਾਣੀ ਸਾਚੋ ਆਪਿ ਪਛਾਣੇ ਰਾਮ ॥

ਆਪੁ ਪਛਾਣਹਿ ਤਾ ਸਚੁ ਜਾਣਹਿ ਸਾਚੇ ਸੋਝੀ ਹੋਈ ॥

ਸਚਾ ਸਬਦੁ ਸਚੀ ਹੈ ਸੋਭਾ ਸਾਚੇ ਹੀ ਸੁਖੁ ਹੋਈ ॥

ਸਾਚਿ ਰਤੇ ਭਗਤ ਇਕ ਰੰਗੀ ਦੂਜਾ ਰੰਗੁ ਨ ਕੋਈ ॥

ਨਾਨਕ ਜਿਸ ਕਉ ਮਸਤਕਿ ਲਿਖਿਆ ਤਿਸੁ ਸਚੁ ਪਰਾਪਤਿ ਹੋਈ॥੪॥੨॥੩॥

ਸੋਮਵਾਰ, ੧੫ ਵੈਸਾਖ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੭੬੯)

ਸੂਹੀ ਮਹਲਾ ੩ ॥
ਹੇ ਭਾਈ! ਜਿਸ ਮਨੁੱਖ ਦੇ ਹਿਰਦੇ-ਘਰ ਵਿਚ ਸੱਚੇ ਸ਼ਬਦ ਦੀ ਰਾਹੀਂ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਹੁੰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ ਹੁੰਦੀ ਰਹਿੰਦੀ ਹੈ, ਉਸ ਦੇ ਅੰਦਰੋਂ ਹਉਮੈ ਆਦਿਕ ਸਾਰੇ ਪਾਪ ਕੱਟੇ ਜਾਂਦੇ ਹਨ, ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ । ਉਹ ਮਨੁੱਖ ਸਦਾ-ਥਿਰ ਪ੍ਰਭੂ ਨੂੰ ਹਿਰਦੇ ਵਿਚ ਵਸਾਈ ਰੱਖਦਾ ਹੈ, ਔਖੇ ਤਰੇ ਜਾਣ ਵਾਲੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ । ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਦੀ ਮੁੜ ਮੁੜ ਉਸ ਨੂੰ ਲੋੜ ਨਹੀਂ ਰਹਿੰਦੀ ।

ਹੇ ਭਾਈ! ਜਿਸ ਗੁਰੂ ਨੇ ਉਸ ਨੂੰ ਸਦਾ-ਥਿਰ ਪ੍ਰਭੂ ਦਾ ਦਰਸਨ ਕਰਾ ਦਿੱਤਾ ਹੈ, ਉਹ ਆਪ ਭੀ ਸਦਾ-ਥਿਰ ਪ੍ਰਭੂ ਦਾ ਰੂਪ ਹੈ, ਉਸ ਦੀ ਬਾਣੀ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਭਰਪੂਰ ਹੈ । (ਗੁਰੂ ਦੀ ਕਿਰਪਾ ਨਾਲ) ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦਾ ਰਹਿੰਦਾ ਹੈ, ਉਸ ਵਿਚ ਹੀ ਲੀਨ ਰਹਿੰਦਾ ਹੈ, ਅਤੇ ਉਸ ਨੂੰ ਹਰ ਥਾਂ ਵੱਸਿਆ ਵੇਖਦਾ ਹੈ । ਹੇ ਨਾਨਕ! ਜੇਹੜਾ ਪਰਮਾਤਮਾ ਆਪ ਸਦਾ-ਥਿਰ ਹੈ, ਜਿਸ ਦੀ ਵਡਿਆਈ ਸਦਾ-ਥਿਰ ਹੈ ਉਹ ਉਸ ਮਨੁੱਖ ਦਾ ਸਦਾ ਲਈ ਪਾਰ-ਉਤਾਰਾ ਕਰ ਦੇਂਦਾ ਹੈ ।੧।

DARBAR SAHIBDarbar sahib

ਹੇ ਭਾਈ! ਸਦਾ-ਥਿਰ ਪ੍ਰਭੂ ਦੇ ਰੂਪ ਗੁਰੂ ਨੇ ਜਿਸ ਮਨੁੱਖ ਨੂੰ ਸਦਾ-ਥਿਰ ਪ੍ਰਭੂ ਦਾ ਗਿਆਨ ਦੇ ਦਿੱਤਾ ਉਸ ਦੀ ਲਾਜ ਸਦਾ-ਥਿਰ ਪ੍ਰਭੂ ਆਪ ਰੱਖਦਾ ਹੈ । ਪ੍ਰਭੂ-ਚਰਨਾਂ ਨਾਲ ਅਟੱਲ ਪਿਆਰ ਉਸ ਮਨੁੱਖ ਦੀ ਆਤਮਕ ਖ਼ੁਰਾਕ ਬਣ ਜਾਂਦਾ ਹੈ, ਸਦਾ-ਥਿਰ ਹਰਿ-ਨਾਮ ਉਸ ਨੂੰ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ । ਜਿਸ ਭੀ ਮਨੁੱਖ ਨੂੰ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਆਤਮਕ ਆਨੰਦ ਲੱਭਦਾ ਹੈ, ਉਹ ਕਦੇ ਆਤਮਕ ਮੌਤ ਨਹੀਂ ਸਹੇੜਦਾ, ਉਹ ਜਨਮ ਮਰਨ ਦੇ ਗੇੜ ਵਿਚ ਜੂਨਾਂ ਵਿਚ ਨਹੀਂ ਪੈਂਦਾ ।

(ਗੁਰੂ ਨੇ ਜਿਸ ਮਨੁੱਖ ਦੀ) ਸੁਰਤਿ ਪਰਮਾਤਮਾ ਦੀ ਜੋਤਿ ਵਿਚ ਮਿਲਾ ਦਿੱਤੀ, ਉਹ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦਾ ਹੈ, ਸਦਾ-ਥਿਰ ਹਰਿ-ਨਾਮ ਦੀ ਬਰਕਤਿ ਨਾਲ (ਉਸ ਦੇ ਅੰਦਰ ਆਤਮਕ ਜੀਵਨ ਦਾ) ਚਾਨਣ ਪੈਦਾ ਹੋ ਜਾਂਦਾ ਹੈ । ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਸਦਾ-ਥਿਰ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ ਉਹ ਉਸੇ ਦਾ ਰੂਪ ਬਣ ਗਏ, ਉਹ ਹਰ ਵੇਲੇ ਉਸ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਦੇ ਰਹਿੰਦੇ ਹਨ । ਹੇ ਨਾਨਕ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਦਾ ਨਾਮ ਵੱਸ ਪੈਂਦਾ ਹੈ, ਉਹ ਫਿਰ ਪਰਮਾਤਮਾ ਦੇ ਚਰਨਾਂ ਤੋਂ ਵਿਛੁੜ ਕੇ ਦੁੱਖ ਨਹੀਂ ਪਾਂਦੇ ।੨।

Darbar Sahib Darbar Sahib

ਹੇ ਭਾਈ! (ਜੇਹੜੇ ਮਨੁੱਖ ਆਪਣੇ ਹਿਰਦੇ ਵਿਚ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਹਨ (ਉਹਨਾਂ ਦੀ) ਉਸ ਹਿਰਦੇ-ਘਰ ਵਿਚ ਆਨੰਦ ਦੀ ਰੌ ਬਣੀ ਰਹਿੰਦੀ ਹੈ । ਸਦਾ-ਥਿਰ ਪ੍ਰਭੂ ਦੇ ਪਵਿਤ੍ਰ ਗੁਣਾਂ ਦੀ ਬਰਕਤਿ ਨਾਲ ਉਹਨਾਂ ਦਾ ਮਨ ਉਹਨਾਂ ਦਾ ਤਨ (ਵਿਕਾਰਾਂ ਵਲੋਂ) ਅਡੋਲ ਹੋ ਜਾਂਦਾ ਹੈ । ਉਹਨਾਂ ਦੇ ਅੰਦਰ ਸਦਾ-ਥਿਰ ਪ੍ਰਭੂ-ਪੁਰਖ ਪਰਤੱਖ ਪਰਗਟ ਹੋ ਜਾਂਦਾ ਹੈ । (ਉਹਨਾਂ ਨੂੰ ਯਕੀਨ ਬਣ ਜਾਂਦਾ ਹੈ ਕਿ) ਹਰ ਥਾਂ ਸਦਾ-ਥਿਰ ਪ੍ਰਭੂ ਕੰਮ ਕਰ ਰਿਹਾ ਹੈ, ਉਹ ਹੀ ਬੋਲ ਰਿਹਾ ਹੈ, ਜੋ ਕੁਝ ਉਹ ਕਰਦਾ ਹੈ ਉਹੀ ਹੁੰਦਾ ਹੈ । ਜਿਧਰ ਵੀ ਉਹਨਾਂ ਨਿਗਾਹ ਕੀਤੀ, ਉਧਰ ਹੀ ਉਹਨਾਂ ਨੂੰ ਸਦਾ-ਥਿਰ ਪ੍ਰਭੂ ਦਾ ਪਸਾਰਾ ਦਿੱਸਿਆ । ਪ੍ਰਭੂ ਤੋਂ ਬਿਨਾ ਉਹਨਾਂ ਨੂੰ (ਕਿਤੇ ਭੀ) ਕੋਈ ਹੋਰ ਨਹੀਂ ਦਿੱਸਦਾ।

ਹੇ ਭਾਈ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਤੋਂ ਨਵਾਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ, ਉਹ ਸਦਾ-ਥਿਰ ਪ੍ਰਭੂ ਵਿਚ ਹੀ ਲੀਨ ਰਹਿੰਦਾ ਹੈ । ਪਰ ਮਾਇਆ ਨਾਲ ਪਿਆਰ ਕਰਨ ਵਾਲਾ ਜਨਮ ਮਰਨ ਵਿਚ ਪਿਆ ਰਹਿੰਦਾ ਹੈ । ਹੇ ਨਾਨਕ! ਕਰਤਾਰ ਆਪ ਹੀ ਸਭ ਕੁਝ ਕਰ ਰਿਹਾ ਹੈ, ਆਪ ਹੀ ਜੀਵਾਂ ਪਾਸੋਂ ਕਰਾ ਰਿਹਾ ਹੈ ।੩। ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਭਗਤ ਉਸ ਸਦਾ-ਥਿਰ ਪ੍ਰਭੂ ਦਾ ਨਾਮ ਹੀ ਹਰ ਵੇਲੇ ਉਚਾਰ ਉਚਾਰ ਕੇ ਉਸ ਦੀ ਹਜ਼ੂਰੀ ਵਿਚ ਸੋਭਾ ਪਾਂਦੇ ਹਨ ।

DARBAR SAHIBDARBAR SAHIB

ਉਹਨਾਂ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਸਦਾ ਵੱਸਦੀ ਹੈ । ਉਹ ਸਦਾ-ਥਿਰ ਪ੍ਰਭੂ ਨੂੰ ਆਪਣੇ ਅੰਦਰ ਵੱਸਦਾ ਵੇਖਦੇ ਹਨ । ਜਦੋਂ ਭਗਤ-ਜਨ ਆਪਣੇ ਆਤਮਕ ਜੀਵਨ ਦੀ ਪੜਤਾਲ ਕਰਦੇ ਹਨ, ਤਦੋਂ ਉਹ ਸਦਾ-ਥਿਰ ਪ੍ਰਭੂ ਨਾਲ ਡੂੰਘੀ ਸਾਂਝ ਪਾਂਦੇ ਹਨ, ਉਹਨਾਂ ਨੂੰ ਉਸ ਸਦਾ-ਥਿਰ ਪ੍ਰਭੂ ਦੀ ਜਾਣ-ਪਛਾਣ ਹੋ ਜਾਂਦੀ ਹੈ ।

ਉਹਨਾਂ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲਾ ਗੁਰ-ਸ਼ਬਦ ਵੱਸਦਾ ਰਹਿੰਦਾ ਹੈ, (ਇਸ ਕਰ ਕੇ ਲੋਕ ਪਰਲੋਕ ਵਿਚ) ਉਹਨਾਂ ਨੂੰ ਸਦਾ ਲਈ ਸੋਭਾ ਮਿਲ ਜਾਂਦੀ ਹੈ । ਪ੍ਰਭੂ ਵਿਚ ਜੁੜਨ ਕਰ ਕੇ ਉਹਨਾਂ ਨੂੰ ਆਤਮਕ ਆਨੰਦ ਮਿਲਿਆ ਰਹਿੰਦਾ ਹੈ । ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੇ ਪ੍ਰੇਮ-ਰੰਗ) ਵਿਚ ਰੰਗੇ ਹੋਏ ਭਗਤ ਜਨ ਇਕੋ ਪ੍ਰਭੂ-ਪ੍ਰੇਮ ਦੇ ਰੰਗ ਵਿਚ ਹੀ ਰਹਿੰਦੇ ਹਨ । ਕੋਈ ਹੋਰ (ਮਾਇਆ ਦੇ ਮੋਹ ਆਦਿਕ ਦਾ) ਰੰਗ ਉਹਨਾਂ ਨੂੰ ਨਹੀਂ ਚੜ੍ਹਦਾ। ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ (ਪ੍ਰਭੂ-ਮਿਲਾਪ ਦਾ ਲੇਖ) ਲਿਖਿਆ ਹੁੰਦਾ ਹੈ, ਉਸ ਨੂੰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਮਿਲਾਪ ਪ੍ਰਾਪਤ ਹੋ ਜਾਂਦਾ ਹੈ ।੪।੨।੩।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement