ਅੱਜ ਦਾ ਹੁਕਮਨਾਮਾ
Published : May 27, 2020, 5:57 am IST
Updated : May 27, 2020, 5:57 am IST
SHARE ARTICLE
File Photo
File Photo

ਸਲੋਕ ॥

ਸਲੋਕ ॥

ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥

ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥

ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥

ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥

ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥

ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥

ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥

ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥

ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥

ਬੁੱਧਵਾਰ, ੧੪ ਜੇਠ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੭੦੬) 

ਸਲੋਕ ॥
ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ । ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ।੨।

Darbar SahibDarbar Sahib

(ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ । ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ । ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ । ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ । (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ।੩।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement