ਅੱਜ ਦਾ ਹੁਕਮਨਾਮਾ (27 ਮਈ 2021)
Published : May 27, 2021, 7:53 am IST
Updated : May 27, 2021, 7:53 am IST
SHARE ARTICLE
Darbar Sahib
Darbar Sahib

ਸੋਰਠਿ ਮਹਲਾ ੫ ॥

ਸੋਰਠਿ ਮਹਲਾ ੫ ॥

ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥

ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥

ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥

ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥

ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥

ਵੀਰਵਾਰ, ੧੪ ਜੇਠ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੬੧੮)

Guru Granth Sahib JiGuru Granth Sahib Ji

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੫ ॥

ਹੇ ਮੇਰੇ ਆਪਣੇ ਮਾਲਕ ਪ੍ਰਭੂ! ਮੇਰੇ ਦਿਲ ਦੀ ਹਾਲਤ ਤੂੰ ਹੀ ਜਾਣਦਾ ਹੈਂ, ਤੇਰੀ ਸਰਣ ਪਿਆਂ ਹੀ (ਮੇਰੀ ਅੰਦਰਲੀ ਮੰਦੀ ਹਾਲਤ ਦਾ) ਖ਼ਾਤਮਾ ਹੋ ਸਕਦਾ ਹੈ । ਮੈਂ ਲੱਖਾਂ ਪਾਪ ਕਰਦਾ ਫਿਰਦਾ ਹਾਂ । ਹੇ ਮੇਰੇ ਮਾਲਕ! ਮੈਨੂੰ ਬਖ਼ਸ਼ ਲੈ ।੧। ਹੇ ਪ੍ਰਭੂ ਜੀ! ਤੂੰ ਮੇਰਾ ਪਾਲਣਹਾਰਾ ਮਾਲਕ ਹੈਂ, ਮੇਰੇ ਅੰਗ-ਸੰਗ ਵੱਸਦਾ ਹੈਂ ।

Guru Granth Sahib JiGuru Granth Sahib Ji

ਹੇ ਹਰੀ! ਮੈਨੂੰ ਆਪਣੇ ਚਰਨਾਂ ਦੀ ਸਰਣ ਵਿਚ ਰੱਖ, ਮੈਨੂੰ ਆਪਣਾ ਦਾਸ ਬਣਾਈ ਰੱਖ।੧।ਰਹਾਉ।ਹੇ ਬੇਸ਼ੁਮਾਰ ਪ੍ਰਭੂ! ਹੇ ਬੇਅੰਤ! ਹੇ ਮੇਰੇ ਮਾਲਕ! ਤੂੰ ਉੱਚੀ ਆਤਮਕ ਅਵਸਥਾ ਵਾਲਾ ਹੈਂ, ਤੂੰ ਸਾਰੇ ਗੁਣਾਂ ਦਾ ਮਾਲਕ ਹੈਂ, ਤੂੰ ਡੂੰਘਾ ਹੈਂ । ਹੇ ਨਾਨਕ! (ਆਖ—ਹੇ ਪ੍ਰਭੂ! ਜਦੋਂ ਤੂੰ ਕਿਸੇ ਮਨੁੱਖ ਦੀ ਵਿਕਾਰਾਂ ਦੀ) ਫਾਹੀ ਕੱਟ ਕੇ ਉਸ ਨੂੰ ਆਪਣਾ ਦਾਸ ਬਣਾ ਲੈਂਦਾ ਹੈਂ, ਤਦੋਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ ।੨।੭।੩੫।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement