ਅੱਜ ਦਾ ਹੁਕਮਨਾਮਾ (27 ਜੂਨ 2021)
Published : Jun 27, 2021, 7:57 am IST
Updated : Jun 27, 2021, 7:58 am IST
SHARE ARTICLE
Hukamnama Sri Darbar Sahib
Hukamnama Sri Darbar Sahib

ਵਡਹੰਸੁ ਮਹਲਾ ੩ ॥

ਵਡਹੰਸੁ ਮਹਲਾ ੩ ॥

ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥

ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥

ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥

ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥

ਅਖੀ ਸੰਤੋਖੀਆ ਏਕ ਲਿਵ ਲਾਇ ॥

ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥

ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥

ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥

ਨਾਨਕ ਮਸਤਕਿ ਜਿਸੁ ਵਡਭਾਗੁ ॥

ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥

ਐਤਵਾਰ, ੧੩ ਹਾੜ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੫੬੦)

ਪੰਜਾਬੀ ਵਿਆਖਿਆ:

ਵਡਹੰਸੁ ਮਹਲਾ ੩ ॥

(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ । ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤਿ੍ਰਸ਼ਨਾ ਵਲੋਂ) ਰੱਜ ਜਾਂਦਾ ਹੈ ।੧। ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ ।੧।ਰਹਾਉ।Darbar SahibDarbar Sahib

(ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤਿ੍ਰਸ਼ਨਾ ਵਲੋਂ) ਰੱਜ ਜਾਂਦਾ ਹੈ ।੨। (ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ ।੩। ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ ।੪।੭।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement