
ਧਨਾਸਰੀ ਮਹਲਾ ੫ ॥
ਧਨਾਸਰੀ ਮਹਲਾ ੫ ॥
ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥
ਖਾਟਣ ਕਉ ਹਰਿ ਹਰਿ ਰੋਜਗਾਰੁ ॥
ਸੰਚਣ ਕਉ ਹਰਿ ਏਕੋ ਨਾਮੁ ॥
ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥
ਨਾਮਿ ਰਤੇ ਪ੍ਰਭ ਰੰਗਿ ਅਪਾਰ ॥
ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥
ਸਾਧ ਕੀ ਸੋਭਾ ਅਤਿ ਮਸਕੀਨੀ ॥
ਸੰਤ ਵਡਾਈ ਹਰਿ ਜਸੁ ਚੀਨੀ ॥
ਅਨਦੁ ਸੰਤਨ ਕੈ ਭਗਤਿ ਗੋਵਿੰਦ ॥
ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥
ਜਹ ਸਾਧ ਸੰਤਨ ਹੋਵਹਿ ਇਕਤ੍ਰ ॥
ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥
ਸਾਧ ਸਭਾ ਮਹਿ ਅਨਦ ਬਿਸ੍ਰਾਮ ॥
ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥
ਦੁਇ ਕਰ ਜੋੜਿ ਕਰੀ ਅਰਦਾਸਿ ॥
ਚਰਨ ਪਖਾਰਿ ਕਹਾਂ ਗੁਣਤਾਸ ॥
ਪ੍ਰਭ ਦਇਆਲ ਕਿਰਪਾਲ ਹਜੂਰਿ ॥
ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥
ਸ਼ਨਿਚਰਵਾਰ, ੧੨ ਸਾਵਣ (ਸੰਮਤ ੫੫੧ ਨਾਨਕਸ਼ਾਹੀ) ੨੭ ਜੁਲਾਈ, ੨੦੧੯ (ਅੰਗ: ੬੭੬)