
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥
ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ॥੧॥
ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥
ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥
ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥
ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥
ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥
ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ॥੩॥
ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥
ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ॥੪॥੨॥
ਮੰਗਲਵਾਰ, ੧੧ ਭਾਦੋਂ (ਸੰਮਤ ੫੫੧ ਨਾਨਕਸ਼ਾਹੀ) ੨੭ ਅਗਸਤ, ੨੦੧੯ (ਅੰਗ: ੬੫੪)