ਅੱਜ ਦਾ ਹੁਕਮਨਾਮਾ (27 ਅਗਸਤ 2021)
Published : Aug 27, 2021, 7:06 am IST
Updated : Aug 27, 2021, 7:06 am IST
SHARE ARTICLE
Sri Darbar Sahib
Sri Darbar Sahib

ਸੋਰਠਿ ਮਹਲਾ ੩ ॥

 

ਸੋਰਠਿ ਮਹਲਾ ੩ ॥

ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥

ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥

ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥

ਹਰਿ ਕੇ ਦਾਸ ਸੁਹੇਲੇ ਭਾਈ ॥

ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੇਲਿ ਮਿਲਾਈ ॥ ਰਹਾਉ ॥

ਇਹੁ ਕੁਟੰਬੁ ਸਭੁ ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੈਂਸਾਰਾ ॥

ਬਿਨੁ ਗੁਰ ਬੰਧਨ ਟੂਟਹਿ ਨਾਹੀ ਗੁਰਮੁਖਿ ਮੋਖ ਦੁਆਰਾ ॥

ਕਰਮ ਕਰਹਿ ਗੁਰ ਸਬਦੁ ਨ ਪਛਾਣਹਿ ਮਰਿ ਜਨਮਹਿ ਵਾਰੋ ਵਾਰਾ ॥੨॥

ਹਉ ਮੇਰਾ ਜਗੁ ਪਲਚਿ ਰਹਿਆ ਭਾਈ ਕੋਇ ਨ ਕਿਸ ਹੀ ਕੇਰਾ ॥

ਗੁਰਮੁਖਿ ਮਹਲੁ ਪਾਇਨਿ ਗੁਣ ਗਾਵਨਿ ਨਿਜ ਘਰਿ ਹੋਇ ਬਸੇਰਾ ॥

ਐਥੈ ਬੂਝੈ ਸੁ ਆਪੁ ਪਛਾਣੈ ਹਰਿ ਪ੍ਰਭੁ ਹੈ ਤਿਸੁ ਕੇਰਾ ॥੩॥

ਸਤਿਗੁਰੂ ਸਦਾ ਦਇਆਲੁ ਹੈ ਭਾਈ ਵਿਣੁ ਭਾਗਾ ਕਿਆ ਪਾਈਐ ॥

ਏਕ ਨਦਰਿ ਕਰਿ ਵੇਖੈ ਸਭ ਊਪਰਿ ਜੇਹਾ ਭਾਉ ਤੇਹਾ ਫਲੁ ਪਾਈਐ ॥

ਨਾਨਕ ਨਾਮੁ ਵਸੈ ਮਨ ਅੰਤਰਿ ਵਿਚਹੁ ਆਪੁ ਗਵਾਈਐ ॥੪॥੬॥

ਸ਼ੁੱਕਰਵਾਰ, ੧੨ ਭਾਦੋਂ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੬੦੧)

Sri Harmandir SahibSri Harmandir Sahib

ਪੰਜਾਬੀ ਵਿਆਖਿਆ :

ਸੋਰਠਿ ਮਹਲਾ ੩ ॥

ਹੇ ਭਾਈ! ਉਹੀ ਮਨੁੱਖ ਗੁਰੂ ਦਾ ਸਿੱਖ ਹੈ, ਗੁਰੂ ਦਾ ਮਿੱਤਰ ਹੈ, ਗੁਰੂ ਦਾ ਰਿਸ਼ਤੇਦਾਰ ਹੈ, ਜੇਹੜਾ ਗੁਰੂ ਦੀ ਰਜ਼ਾ ਵਿਚ ਤੁਰਦਾ ਹੈ । ਪਰ, ਜੇਹੜਾ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ, ਉਹ ਪ੍ਰਭੂ ਤੋਂ ਵਿੱਛੁੜ ਕੇ ਦੁਖ ਸਹਾਰਦਾ ਹੈ । ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਕਦੇ ਸੁਖ ਨਹੀਂ ਪਾ ਸਕਦਾ, ਤੇ ਮੁੜ ਮੁੜ (ਦੁੱਖੀ ਹੋ ਕੇ) ਪਛੁਤਾਂਦਾ ਹੈ ।੧। ਹੇ ਭਾਈ! ਪਰਮਾਤਮਾ ਦੇ ਭਗਤ ਸੁਖੀ ਜੀਵਨ ਬਿਤੀਤ ਕਰਦੇ ਹਨ । ਪਰਮਾਤਮਾ ਆਪ ਉਹਨਾਂ ਦੇ ਜਨਮਾਂ ਜਨਮਾਂ ਦੇ ਦੁੱਖ ਪਾਪ ਕੱਟ ਦੇਂਦਾ ਹੈ, ਤੇ, ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ ।ਰਹਾਉ।

Sachkhand Sri Harmandir Sahib, Sri Amritsar.Sachkhand Sri Harmandir Sahib, Sri Amritsar

ਹੇ ਭਾਈ! (ਗੁਰੂ ਦੀ ਰਜ਼ਾ ਵਿਚ ਤੁਰਨ ਤੋਂ ਬਿਨਾ) ਇਹ (ਆਪਣਾ) ਪਰਵਾਰ ਭੀ ਜਿੰਦ ਵਾਸਤੇ ਨਿਰਾ ਮੋਹ ਦੇ ਬੰਧਨ ਬਣ ਜਾਂਦਾ ਹੈ, (ਤਾਂਹੀਏਂ) ਜਗਤ (ਗੁਰੂ ਤੋਂ) ਭਟਕ ਕੇ ਕੁਰਾਹੇ ਪਿਆ ਰਹਿੰਦਾ ਹੈ । ਗੁਰੂ ਦੀ ਸਰਨ ਆਉਣ ਤੋਂ ਬਿਨਾ ਇਹ ਬੰਧਨ ਟੁੱਟਦੇ ਨਹੀਂ । ਗੁਰੂ ਦੀ ਸਰਨ ਪੈਣ ਵਾਲਾ ਮਨੁੱਖ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾਣ ਦਾ ਰਸਤਾ ਲੱਭ ਲੈਂਦਾ ਹੈ । ਜੇਹੜੇ ਮਨੁੱਖ ਨਿਰੇ ਦੁਨੀਆ ਦੇ ਕੰਮ-ਧੰਧੇ ਹੀ ਕਰਦੇ ਹਨ, ਪਰ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ ।੨। ਹੇ ਭਾਈ! ‘ਮੈਂ ਵੱਡਾ ਹਾਂ’, ‘ਇਹ ਧਨ ਆਦਿਕ ਮੇਰਾ ਹੈ’—ਇਸ ਵਿਚ ਹੀ ਜਗਤ ਉਲਝਿਆ ਪਿਆ ਹੈ (ਉਂਞ) ਕੋਈ ਭੀ ਕਿਸੇ ਦਾ (ਸਦਾ ਦਾ ਸਾਥੀ) ਨਹੀਂ ਬਣ ਸਕਦਾ । ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਤੇ, ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰੀ ਰੱਖਦੇ ਹਨ, ਉਹਨਾਂ ਦਾ (ਆਤਮਕ) ਨਿਵਾਸ ਪ੍ਰਭੂ-ਚਰਨਾਂ ਵਿਚ ਹੋਇਆ ਰਹਿੰਦਾ ਹੈ ।

Sri Harmandir SahibSri Harmandir Sahib

ਜੇਹੜਾ ਮਨੁੱਖ ਇਸ ਜੀਵਨ ਵਿਚ ਹੀ (ਇਸ ਭੇਤ ਨੂੰ) ਸਮਝਦਾ ਹੈ, ਉਹ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ, ਪਰਮਾਤਮਾ ਉਸ ਮਨੁੱਖ ਦਾ ਸਹਾਈ ਬਣਿਆ ਰਹਿੰਦਾ ਹੈ ।੩। ਹੇ ਭਾਈ! ਗੁਰੂ ਹਰ ਵੇਲੇ ਹੀ ਦਇਆਵਾਨ ਰਹਿੰਦਾ ਹੈ (ਮਾਇਆ-ਵੇੜ੍ਹਿਆ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ) ਕਿਸਮਤਿ ਤੋਂ ਬਿਨਾ (ਗੁਰੂ ਪਾਸੋਂ) ਕੀਹ ਮਿਲੇ? ਗੁਰੂ ਸਭਨਾਂ ਨੂੰ ਇਕ ਪਿਆਰ ਦੀ ਨਿਗਾਹ ਨਾਲ ਵੇਖਦਾ ਹੈ । (ਪਰ ਸਾਡੀ ਜੀਵਾਂ ਦੀ) ਜਿਹੋ ਜਿਹੀ ਭਾਵਨਾ ਹੁੰਦੀ ਹੈ ਉਹੋ ਜਿਹਾ ਫਲ (ਸਾਨੂੰ ਗੁਰੂ ਪਾਸੋਂ) ਮਿਲ ਜਾਂਦਾ ਹੈ । ਹੇ ਨਾਨਕ! (ਜੇ ਗੁਰੂ ਦੀ ਸਰਨ ਪੈ ਕੇ ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਲਈਏ, ਤਾਂ ਪਰਮਾਤਮਾ ਦਾ ਨਾਮ ਮਨ ਵਿਚ ਆ ਵੱਸਦਾ ਹੈ ।੪।੬।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM

5 year old child killed in hoshiarpur : ਪ੍ਰਵਾਸੀ ਨੇ ਕਿਉਂ ਮਾਰਿਆ ਮਾਸੂਮ ਬੱਚਾ?hoshiarpur Child Muder Case

12 Sep 2025 3:26 PM

Manjinder lalpura usma kand : ਦੇਖੋ ਇਸ ਕੁੜੀ ਨਾਲ MLA lalpura ਨੇ ਕੀ ਕੀਤਾ ਸੀ ! ਕੈਮਰੇ ਸਾਹਮਣੇ ਦੱਸੀ ਗੱਲ

12 Sep 2025 3:26 PM
Advertisement