Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (27 ਅਗਸਤ 2025)

By : GAGANDEEP

Published : Aug 27, 2025, 6:19 am IST
Updated : Aug 28, 2025, 6:15 am IST
SHARE ARTICLE
Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib:  ਧਨਾਸਰੀ ਮਹਲਾ ੫ ॥

Ajj da Hukamnama Sri Darbar Sahib:  ਧਨਾਸਰੀ ਮਹਲਾ ੫ ॥

ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥

ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥

ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥

ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥

ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥

ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥

ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥

ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥

ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥


ਅਰਥ: ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥ ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ॥੨॥ (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ॥੩॥ (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਨਾਨਕ ਜੀ ਆਖਦੇ ਹਨ – ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ॥੪॥੫॥

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement