ਅੱਜ ਦਾ ਹੁਕਮਨਾਮਾ
Published : Sep 27, 2020, 7:36 am IST
Updated : Sep 28, 2020, 7:20 am IST
SHARE ARTICLE
Darbar Sahib
Darbar Sahib

ਸੋਰਠਿ ਮਹਲਾ ੫ ॥

ਸੋਰਠਿ ਮਹਲਾ ੫ ॥
ਮੇਰਾ ਸਤਿਗੁਰੁ ਰਖਵਾਲਾ ਹੋਆ ॥

ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥

ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥

Darbar SahibDarbar Sahib

ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥

ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥

ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥

Darbar SahibDarbar Sahib

ਐਤਵਾਰ, ੧੨ ਅੱਸੂ (ਸੰਮਤ ੫੫੨ ਨਾਨਕਸ਼ਾਹੀ) ੨੭ ਸਤੰਬਰ, ੨੦੨੦ (ਅੰਗ: ੬੨੦)
ਸੋਰਠਿ ਮਹਲਾ ੫ ॥
ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ ।੧।(ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ ।

Darbar SahibDarbar Sahib

ਹੇ ਭਾਈ! ਗੁਰੂ ਦੀ ਸੰਗਤਿ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ ।੧।(ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ, ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ । ਹੇ ਨਾਨਕ! (ਆਖ—) ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ) । ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ ।੨।੨੧।੪੯।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement