ਅੱਜ ਦਾ ਹੁਕਮਨਾਮਾਂ
Published : Nov 27, 2018, 7:32 am IST
Updated : Nov 27, 2018, 7:32 am IST
SHARE ARTICLE
Sri Harmandir Sahib
Sri Harmandir Sahib

ਸਲੋਕੁ ਮ; ੩ ॥ ਵਾਹੁ ਵਾਹੁ ਸੇ ਜਨ ਸਦਾ ਕਰਹਿ ਜਿਨ ਕਉ ਆਪੇ ਦੇਇ ਬੁਝਾਇ ॥

ਸਲੋਕੁ ਮ; ੩ ॥

ਵਾਹੁ ਵਾਹੁ ਸੇ ਜਨ ਸਦਾ ਕਰਹਿ ਜਿਨ ਕਉ ਆਪੇ ਦੇਇ ਬੁਝਾਇ ॥ ਵਾਹੁ ਵਾਹੁ ਕਰਤਿਆ ਮਨੁ ਨਿਰਮਲੁ ਹੋਵੈ ਹਉਮੈ ਵਿਚਹੁ ਜਾਇ ॥

ਵਾਹੁ ਵਾਹੁ ਗੁਰਸਿਖੁ ਜੋ ਨਿਤ ਕਰੇ ਸੋ ਮਨ ਚਿੰਦਿਆ ਫਲੁ ਪਾਇ ॥ ਵਾਹੁ ਵਾਹੁ ਕਰਹਿ ਸੇ ਜਨ ਸੋਹਣੇ ਹਰਿ ਤਿਨ ਕੈ ਸੰਗਿ ਮਿਲਾਇ ॥

ਵਾਹੁ ਵਾਹੁ ਹਿਰਦੈ ਉਚਰਾ ਮੁਖਹੁ ਭੀ ਵਾਹੁ ਵਾਹੁ ਕਰੇਉ ॥ ਨਾਨਕ ਵਾਹੁ ਵਾਹੁ ਜੋ ਕਰਹਿ ਹਉ ਤਨੁ ਮਨੁ ਤਿਨ ਕਉ ਦੇਉ ॥੧॥ ਮ; ੩ ॥

ਵਾਹੁ ਵਾਹੁ ਸਾਹਿਬੁ ਸਚੁ ਹੈ ਅੰਮ੍ਰਿਤੁ ਜਾ ਕਾ ਨਾਉ ॥ ਜਿਨਿ ਸੇਵਿਆ ਤਿਨਿ ਫਲੁ ਪਾਇਆ ਹਉ ਤਿਨ ਬਲਿਹਾਰੈ ਜਾਉ ॥

ਵਾਹੁ ਵਾਹੁ ਗੁਣੀ ਨਿਧਾਨੁ ਹੈ ਜਿਸ ਨੋ ਦੇਇ ਸੁ ਖਾਇ ॥ ਵਾਹੁ ਵਾਹੁ ਜਲਿ ਥਲਿ ਭਰਪੂਰੁ ਹੈ ਗੁਰਮੁਖਿ ਪਾਇਆ ਜਾਇ ॥

ਵਾਹੁ ਵਾਹੁ ਗੁਰਸਿਖ ਨਿਤ ਸਭ ਕਰਹੁ ਗੁਰ ਪੂਰੇ ਵਾਹੁ ਵਾਹੁ ਭਾਵੈ ॥ ਨਾਨਕ ਵਾਹੁ ਵਾਹੁ ਜੋ ਮਨਿ ਚਿਤਿ ਕਰੇ ਤਿਸੁ ਜਮਕੰਕਰੁ ਨੇੜਿ ਨ ਆਵੈ ॥੨॥ ਪਉੜੀ ॥

ਹਰਿ ਜੀਉ ਸਚਾ ਸਚੁ ਹੈ ਸਚੀ ਗੁਰਬਾਣੀ ॥ ਸਤਿਗੁਰ ਤੇ ਸਚੁ ਪਛਾਣੀਐ ਸਚਿ ਸਹਜਿ ਸਮਾਣੀ ॥ ਅਨਦਿਨੁ ਜਾਗਹਿ ਨਾ ਸਵਹਿ ਜਾਗਤ ਰੈਣਿ ਵਿਹਾਣੀ ॥

ਗੁਰਮਤੀ ਹਰਿ ਰਸੁ ਚਾਖਿਆ ਸੇ ਪੁੰਨ ਪਰਾਣੀ ॥ ਬਿਨੁ ਗੁਰ ਕਿਨੈ ਨ ਪਾਇਓ ਪਚਿ ਮੁਏ ਅਜਾਣੀ ॥੧੭॥

ਮੰਗਲਵਾਰ, ੧੨ ਮੱਘਰ (ਸੰਮਤ ੫੫੦ ਨਾਨਕਸ਼ਾਹੀ) ੨੭ ਨਵੰਬਰ, ੨੦੧੮ (ਅੰਗ: ੫੧੫)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement