ਅੱਜ ਦਾ ਹੁਕਮਨਾਮਾ
Published : Nov 27, 2020, 7:23 am IST
Updated : Nov 27, 2020, 7:25 am IST
SHARE ARTICLE
Hukamnama Sri Darbar Sahib Amritsar
Hukamnama Sri Darbar Sahib Amritsar

ਧਨਾਸਰੀ ਮਹਲਾ ੧॥

ਧਨਾਸਰੀ ਮਹਲਾ ੧॥

ਜੀਉ ਤਪਤੁ ਹੈ ਬਾਰੋ ਬਾਰ ॥

ਤਪਿ ਤਪਿ ਖਪੈ ਬਹੁਤੁ ਬੇਕਾਰ ॥

ਜੈ ਤਨਿ ਬਾਣੀ ਵਿਸਰਿ ਜਾਇ ॥

ਜਿਉ ਪਕਾ ਰੋਗੀ ਵਿਲਲਾਇ ॥੧॥

ਬਹੁਤਾ ਬੋਲਣੁ ਝਖਣੁ ਹੋਇ ॥

ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥

ਜਿਨਿ ਕਨ ਕੀਤੇ ਅਖੀ ਨਾਕੁ ॥

ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥

ਜਿਨਿ ਮਨੁ ਰਾਖਿਆ ਅਗਨੀ ਪਾਇ ॥

ਵਾਜੈ ਪਵਣੁ ਆਖੈ ਸਭ ਜਾਇ ॥੨॥

ਜੇਤਾ ਮੋਹੁ ਪਰੀਤਿ ਸੁਆਦ ॥

ਸਭਾ ਕਾਲਖ ਦਾਗਾ ਦਾਗ ॥

ਦਾਗ ਦੋਸ ਮੁਹਿ ਚਲਿਆ ਲਾਇ ॥

ਦਰਗਹ ਬੈਸਣ ਨਾਹੀ ਜਾਇ ॥੩॥

ਕਰਮਿ ਮਿਲੈ ਆਖਣੁ ਤੇਰਾ ਨਾਉ ॥

ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥

ਜੇ ਕੋ ਡੂਬੈ ਫਿਰਿ ਹੋਵੈ ਸਾਰ ॥

ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥

ਸ਼ੁੱਕਰਵਾਰ, ੧੩ ਮੱਘਰ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੬੧)

Darbar SahibDarbar Sahib

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੧॥
ਸਿਫ਼ਤਿ ਸਾਲਾਹ ਦੀ ਬਾਣੀ ਵਿਸਾਰਿਆਂ ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ ਫਿਰ ਭੀ ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ ਭਾਵ, ਜਿਸ ਮਨੁੱਖ ਨੂੰ ਪ੍ਰਭੂ ਦੀ ਸਿਫ਼ਤਿ ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧।

SRI DARBAR SAHIBDarbar Sahib

ਸਿਮਰਨ ਤੋਂ ਖ਼ਾਲੀ ਰਹਿਣ ਕਰਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ, ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ ਸਾਡੇ ਰੋਗਾਂ ਦਾ ਸਾਰਾ ਕਾਰਣ ਜਾਣਦਾ ਹੈ।੧।ਰਹਾਉ। ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ ਸਰੀਰ ਵਿਚ ਟਿਕਾ ਦਿੱਤੀ; ਜਿਸ ਦੀ ਕਲਾ ਨਾਲ ਸਰੀਰ ਵਿਚ ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ ਤੁਰ ਫਿਰ ਕੇ ਬੋਲ ਚਾਲ ਕਰ ਸਕਦਾ ਹੈ।੨।

Darbar SahibDarbar Sahib

ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਉਂਦੇ ਜਾਂਦੇ ਹਨ। ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ ਇਥੋਂ ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀ ਮਿਲਦੀ।੩।

Darbar SahibDarbar Sahib

ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ ? ਤੇਰਾ ਨਾਮ ਸਿਮਰਨ ਦਾ ਗੁਣ ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ ਪਾਰ ਲੰਘ ਸਕੀਦਾ ਹੈ, ਇਹਨਾਂ ਤੋਂ ਬਚਣ ਲਈ ਹੋਰ ਕੋਈ ਥਾਂ ਨਹੀਂ ਹੈ। ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ ਜੇ ਕੋਈ ਮਨੁੱਖ ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ ਡੁੱਬਦਾ ਭੀ ਹੈ ਉਹ ਪ੍ਰਭੂ ਇਤਨਾ ਦਿਆਲ ਹੈ ਕਿ ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ ਕਿਸੇ ਨੂੰ ਵਿਰਵਾ ਨਹੀਂ ਰੱਖਦਾ।੪।੩।੫।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement