ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਮਾਰਚ 2021)
Published : Mar 28, 2021, 7:28 am IST
Updated : Mar 28, 2021, 7:28 am IST
SHARE ARTICLE
Hukamnama Sahib
Hukamnama Sahib

ਸੋਰਠਿ ਮਹਲਾ 5 ॥

ਸੋਰਠਿ ਮਹਲਾ 5 ॥

ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥

ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ॥1॥

ਰੇ ਨਰ ਕਾਹੇ ਪਪੋਰਹੁ ਦੇਹੀ ॥

darbar sahibdarbar sahib

ਊਡਿ ਜਾਇਗੋ ਧੂਮੁ ਬਾਦਰ  ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥

ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ॥2॥

ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥

ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ॥3॥

ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥

Darbar SahibDarbar Sahib

ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ

ਸਤਿਗੁਰ ਓਟ ਗਹੇਹੀ ॥4॥4॥

ਪੰਜਾਬੀ ਵਿਆਖਿਆ :

ਸੋਰਠਿ ਮਹਲਾ 5 ॥
ਹੇ ਭਾਈ! ਪ੍ਰਤ, ਇਸਤੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ । ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ ।1। ਹੇ ਮਨੁੱਖ! (ਨਿਰਾ ਇਸ) ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ? (ਜਿਵੇਂ) ਧੂਆਂ, (ਜਿਵੇਂ) ਬੱਦਲ(ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ । ਸਿਰਫ਼ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ ।ਰਹਾਉ। ਹੇ ਭਾਈ! (ਪਰਮਾਤਮਾ ਨੇ) ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲਾ ਤੇਰਾ ਸਰੀਰ ਬਣਾ ਦਿੱਤਾ, (ਇਹ ਅੰਤ ਨੂੰ) ਪਾਣੀ ਦੇ, ਕੁੱਤਿਆਂ ਦੇ, ਜਾਂ, ਮਿੱਟੀ ਦੇ ਹਵਾਲੇ ਹੋ ਜਾਂਦਾ ਹੈ ।

Darbar SahibDarbar Sahib

ਤੂੰ ਇਸ ਸਰੀਰ-ਘਰ ਵਿਚ (ਆਪਣੇ ਆਪ ਨੂੰ) ਅਮਰ ਸਮਝ ਕੇ ਬੈਠਾ ਰਹਿੰਦਾ ਹੈਂ, ਤੇ ਜਗਤ ਦੇ ਮੂਲ ਪਰਮਾਤਮਾ ਨੂੰ ਭੁਲਾ ਰਿਹਾ ਹੈਂ ।2। ਹੇ ਭਾਈ! ਅਨੇਕਾਂ ਤਰੀਕਿਆਂ ਨਾਲ (ਪਰਮਾਤਮਾ ਨੇ ਤੇਰੇ ਸਾਰੇ ਅੰਗ) ਮਣਕੇ ਬਣਾਏ ਹਨ; (ਪਰ ਸੁਆਸਾਂ ਦੇ) ਕੱਚੇ ਧਾਗੇ ਵਿਚ ਪਰੋਏ ਹੋਏ ਹਨ । ਹੇ ਨਿਮਾਣੇ ਜੀਵ! ਇਹਧਾਗਾ (ਆਖ਼ਰ) ਟੁੱਟ ਜਾਇਗਾ, (ਹੁਣ ਇਸ ਸਰੀਰ ਦੇ ਮੋਹ ਵਿਚ ਪ੍ਰਭੂ ਨੂੰ ਵਿਸਾਰੀ ਬੈਠਾ ਹੈਂ) ਫਿਰ ਸਮਾ ਵਿਹਾ ਜਾਣ ਤੇ ਹੱਥ ਮਲੇਂਗਾ ।3। ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਤੈਨੂੰ ਸੋਹਣਾਬਣਾਇਆ ਹੈ ਉਸ ਨੂੰ ਦਿਨ ਰਾਤ (ਹਰ ਵੇਲੇ) ਸਿਮਰਦਾ ਰਿਹਾ ਕਰ । ਹੇ ਦਾਸ ਨਾਨਕ! (ਅਰਦਾਸ ਕਰ ਤੇ ਆਖ—) ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਂ ਗੁਰੂ ਦਾ ਆਸਰਾ ਫੜੀ ਰੱਖਾਂ ।

Darbar SahibDarbar Sahib

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement