ਖ਼ਬਰਾਂ |

ਤਾਜ਼ਾ |

Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (28 ਮਈ 2026)
Published : May 28, 2026, 6:10 am IST
Updated : May 28, 2026, 6:10 am IST
SHARE ARTICLE
Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib: ਸੋਰਠਿ ਮਹਲਾ ੪ ॥

Ajj da Hukamnama Sri Darbar Sahib: ਸੋਰਠਿ ਮਹਲਾ ੪ ॥

ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥

ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥

ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥

ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥

ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥

ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥

ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥

ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥

ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥

ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥

ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ। ਜਿਵੇਂ ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਉਹ ਮਨੁੱਖ ਪ੍ਰਭੂ ਦੇ ਨਾਮ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ ॥੧॥ ਹੇ ਮੇਰੇ ਪ੍ਰਭੂ! (ਮੈਨੂੰ ਆਪਣੀ) ਮੇਹਰ ਦਾ ਜਲ ਦੇਹ। ਹੇ ਹਰੀ! ਮੈਨੂੰ ਆਪਣੀ ਸਿਫ਼ਤ-ਸਾਲਾਹ ਦੀ ਦਾਤਿ ਦੇਹ। ਮੈਂ ਆਪਣੇ ਹਿਰਦੇ ਵਿਚ ਦਿਨ ਰਾਤ ਤੇਰਾ ਨਾਮ (ਹੀ) ਮੰਗਦਾ ਹਾਂ (ਕਿਉਂਕਿ ਤੇਰੇ) ਨਾਮ ਵਿਚ ਜੁੜਿਆਂ ਹੀ ਆਤਮਕ ਠੰਡ ਪ੍ਰਾਪਤ ਹੋ ਸਕਦੀ ਹੈ ਰਹਾਉ ॥ ਹੇ ਭਾਈ! ਜਿਵੇਂ ਵਰਖਾ-ਜਲ ਤੋਂ ਬਿਨਾ ਪਪੀਹਾ ਵਿਲਕਦਾ ਹੈ, ਵਰਖਾ ਦੀ ਬੂੰਦ ਤੋਂ ਬਿਨਾ ਉਸ ਦੀ ਤ੍ਰੇਹ ਨਹੀਂ ਮਿਟਦੀ, ਤਿਵੇਂ ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਤਦੋਂ ਪ੍ਰਭੂ ਦੀ ਬਰਕਤਿ ਨਾਲ ਆਤਮਕ ਜੀਵਨ ਵਾਲਾ ਬਣਦਾ ਹੈ ਜਦੋਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਆਨੰਦ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ) ਹਾਸਲ ਕਰਦਾ ਹੈ ॥੨॥ ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੀ ਭੁੱਖ ਦੇ ਮਾਰੇ ਹੋਏ ਦਸੀਂ ਪਾਸੀਂ ਡੋਲਦੇ ਫਿਰਦੇ ਹਨ। ਮਨ ਦਾ ਮੁਰੀਦ ਮਨੁੱਖ ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਦੁੱਖ ਪਾਂਦਾ ਰਹਿੰਦਾ ਹੈ। ਉਹ ਜੰਮਦਾ ਹੈ ਮਰਦਾ ਹੈ, ਮੁੜ ਮੁੜ ਜੂਨਾਂ ਵਿਚ ਪਿਆ ਰਹਿੰਦਾ ਹੈ, ਪਰਮਾਤਮਾ ਦੀ ਦਰਗਾਹ ਵਿਚ ਉਸ ਨੂੰ (ਇਹ) ਸਜ਼ਾ ਮਿਲਦੀ ਹੈ ॥੩॥ ਹੇ ਹਰੀ! ਜੇ ਤੂੰ (ਆਪ) ਮੇਹਰ ਕਰੇਂ, ਤਾਂ ਹੀ ਅਸੀਂ ਜੀਵ ਤੇਰੀ ਸਿਫ਼ਤ-ਸਾਲਾਹ ਦੇ ਗੀਤ ਗਾ ਸਕਦੇ ਹਾਂ। (ਜਿਸ ਉੱਤੇ ਮੇਹਰ ਹੋਵੇ, ਉਹੀ ਮਨੁੱਖ) ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਅਨੁਭਵ ਕਰਦਾ ਹੈ। ਹੇ ਨਾਨਕ ਜੀ! ਦੀਨਾਂ ਉਤੇ ਦਇਆ ਕਰਨ ਵਾਲਾ ਪ੍ਰਭੂ ਜਿਸ ਮਨੁੱਖ ਉੱਤੇ ਤ੍ਰੁੱਠਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ (ਮਾਇਆ ਦੀ) ਤ੍ਰੇਹ ਬੁਝਾ ਦੇਂਦਾ ਹੈ ॥੪॥੮॥

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਥਿਤ ਵੀਡੀਓ ਨੂੰ ਲੈ ਕੇ 'ਆਪ' ਨੇ ਪੇਸ਼ ਕੀਤੀਆਂ 2 ਰਿਪੋਰਟਾਂ, ਕਿਹਾ-ਵੀਡੀਓ 'ਚ ਦਿਖਣ ਵਾਲਾ ਸਖਸ਼ ਭਗਵੰਤ ਮਾਨ ਨਹੀਂ

18 Jun 2026 1:36 PM

ਮੈ ਇਸ ਦੇ ਪਾਪਾ ਨੂੰ ਭੇਜੀ ਸੀ ਵੀਡੀਓ, ਬੱ+ਚੀ ਨੂੰ ਹੈ.ਵਾ.ਨੀ.ਅਤ ਨਾਲ ਕੁੱਟਣ ਵਾਲੀ ਮਾਂ ਆਈ ਕੈਮਰੇ ਦੇ ਸਾਹਮਣੇ, ਸੁਣੋ

17 Jun 2026 2:52 PM

ਘਰ ਵਾਲੇ ਵਿਹੜੇ 'ਚ ਸੁੱਤੇ ਰਹੇ, ਕੰਧ ਪਾੜ ਕੇ 25 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ ਲੁੱਟ ਕੇ ਲੈ ਗਏ ਚੋਰ

17 Jun 2026 2:50 PM

15 Jun 2026 2:59 PM

ਅਮਰੀਕਾ-ਰਾਨ ਵਿਚਾਲੇ ਸ਼ਾਂਤੀ ਸਮਝੌਤੇ ਦਾ ਐਲਾਨ, ਹੋਰਮੁਜ਼ ਖੋਲ੍ਹਣ ਨੂੰ ਵੀ ਮਿਲੀ ਮਨਜ਼ੂਰੀ

15 Jun 2026 2:58 PM
Advertisement