
ਬਿਲਾਵਲੁ ॥
ਬਿਲਾਵਲੁ ॥
ਬਿਦਿਆ ਨ ਪਰਉ ਬਾਦੁ ਨਹੀ ਜਾਨਉ ॥
ਹਰਿ ਗੁਨ ਕਥਤ ਸੁਨਤ ਬਉਰਾਨੋ ॥੧॥
ਮੇਰੇ ਬਾਬਾ ਮੈ ਬਉਰਾ ਸਭ ਖਲਕ ਸੈਆਨੀ ਮੈ ਬਉਰਾ ॥
ਮੈ ਬਿਗਰਿਓ ਬਿਗਰੈ ਮਤਿ ਅਉਰਾ ॥੧॥ ਰਹਾਉ ॥
ਆਪਿ ਨ ਬਉਰਾ ਰਾਮ ਕੀਓ ਬਉਰਾ ॥
ਸਤਿਗੁਰੁ ਜਾਰਿ ਗਇਓ ਭ੍ਰਮੁ ਮੋਰਾ ॥੨॥
ਮੈ ਬਿਗਰੇ ਅਪਨੀ ਮਤਿ ਖੋਈ ॥
ਮੇਰੇ ਭਰਮਿ ਭੂਲਉ ਮਤਿ ਕੋਈ ॥੩॥
ਸੋ ਬਉਰਾ ਜੋ ਆਪੁ ਨ ਪਛਾਨੈ ॥
ਆਪੁ ਪਛਾਨੈ ਤ ਏਕੈ ਜਾਨੈ ॥੪॥
ਅਬਹਿ ਨ ਮਾਤਾ ਸੁ ਕਬਹੁ ਨ ਮਾਤਾ ॥
ਕਹਿ ਕਬੀਰ ਰਾਮੈ ਰੰਗਿ ਰਾਤਾ ॥੫॥੨॥
ਸ਼ੁੱਕਰਵਾਰ, ੧੪ ਹਾੜ (ਸੰਮਤ ੫੫੧ ਨਾਨਕਸ਼ਾਹੀ) ੨੮ ਜੂਨ, ੨੦੧੯ (ਅੰਗ: ੮੫੫)