ਅੱਜ ਦਾ ਹੁਕਮਨਾਮਾ (28 ਜੂਨ 2022)
Published : Jun 28, 2022, 7:10 am IST
Updated : Jun 28, 2022, 7:11 am IST
SHARE ARTICLE
Hukamnama Sri darbar Sahib Amritsar
Hukamnama Sri darbar Sahib Amritsar

ਬੈਰਾੜੀ ਮਹਲਾ ੪ ॥

ਬੈਰਾੜੀ ਮਹਲਾ ੪ ॥

ਹਰਿ ਜਨੁ ਰਾਮ ਨਾਮ ਗੁਨ ਗਾਵੈ ॥

ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥

ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥

ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥

ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥

ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥

ਮੰਗਲਵਾਰ, ੧੪ ਹਾੜ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੭੧੯)

Guru Granth Sahib JiGuru Granth Sahib Ji

ਪੰਜਾਬੀ ਵਿਆਖਿਆ :

ਬੈਰਾੜੀ ਮਹਲਾ ੪ ॥

ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਉਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ ਭੀ ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।

Guru Granth sahib jiGuru Granth sahib ji

ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ ਜੀਵਾਂ ਵਿਚ ਬੈਠ ਕੇ ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ ਹਰੇਕ ਜੀਵ ਨੂੰ ਮਤਿ ਦੇਂਦਾ ਹੈ, ਆਪ ਹੀ ਹਰੇਕ ਜੀਵ ਵਿਚ ਬੈਠਾ ਬੋਲ ਰਿਹਾ ਹੈ, ਆਪ ਹੀ ਹਰੇਕ ਜੀਵ ਨੂੰ ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।

Darbar SahibDarbar Sahib

ਹੇ ਭਾਈ! ਭਗਤ ਜਾਣਦਾ ਹੈ ਕਿ ਪਰਮਾਤਮਾ ਨੇ ਆਪ ਹੀ ਆਪਣੇ ਆਪ ਤੋਂ ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ- ਹੇ ਭਾਈ! ਪਰਮਾਤਮਾ ਆਪ ਹੀ ਆਪਣੇ ਸੇਵਕਾਂ ਨੂੰ ਮਿਲਾਉਂਦਾ ਹੈ, ਤੇ, ਆਪ ਹੀ ਉਸ ਦੇ ਅੰਦਰੋਂ ਹਰੇਕ ਕਿਸਮ ਦੀ ਖਿੱਚੋਤਾਣ ਮੁਕਾਉਂਦਾ ਹੈ।੨।੩।

SHARE ARTICLE

ਏਜੰਸੀ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement