ਅੱਜ ਦਾ ਹੁਕਮਨਾਮਾ (28 ਜੁਲਾਈ 2021)
Published : Jul 28, 2021, 7:15 am IST
Updated : Jul 28, 2021, 7:15 am IST
SHARE ARTICLE
Sachkhand Sri Harmandir Sahib
Sachkhand Sri Harmandir Sahib

ਸੋਰਠਿ ਮਹਲਾ ੫ ॥

ਸੋਰਠਿ ਮਹਲਾ ੫ ॥

ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥

ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥

ਹਰਿ ਰਸੁ ਪੀਵਹੁ ਭਾਈ ॥

ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥

ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥

ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥

ਬੁੱਧਵਾਰ, ੧੩ ਸਾਵਣ (ਸੰਮਤ ੫੫੩ ਨਾਨਕਸ਼ਾਹੀ) ੨੮ ਜੁਲਾਈ, ੨੦੨੧ (ਅੰਗ: ੬੩੦)

Guru Granth Sahib JiGuru Granth Sahib Ji

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੫ ॥

ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ । ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ।੧। ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ ।ਰਹਾਉ।

Granthi Singh Guru Granth Sahib Ji

ਪਰ, ਹੇ ਭਾਈ! (ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ । ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ । ਹੇ ਪ੍ਰਭੂ ਜੀ! (ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ—ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ ।੨।੨੫।੮੯।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement