
ਧਨਾਸਰੀ ਮਹਲਾ ੫ ॥
ਧਨਾਸਰੀ ਮਹਲਾ ੫ ॥
ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥
ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥
ਜੀਵਨਾ ਹਰਿ ਜੀਵਨਾ ॥
ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥
ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥
ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥
ਹਸਤੀ ਰਥ ਅਸੁ ਅਸਵਾਰੀ ॥
ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥
ਮਨ ਤਨ ਅੰਤਰਿ ਚਰਨ ਧਿਆਇਆ ॥
ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥
ਬੁੱਧਵਾਰ, ੧੨ ਭਾਦੋਂ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੬੮੪)