ਅੱਜ ਦਾ ਹੁਕਮਨਾਮਾ (28 ਸਤੰਬਰ 2021)
Published : Sep 28, 2021, 7:05 am IST
Updated : Sep 28, 2021, 7:05 am IST
SHARE ARTICLE
Sri Darbar Sahib
Sri Darbar Sahib

ਸੋਰਠਿ ਮਹਲਾ ੫ ॥

ਸੋਰਠਿ ਮਹਲਾ ੫ ॥

ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥

ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥

ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥

ਹਰਿ ਜੀਉ ਨਿਮਾਣਿਆ ਤੂ ਮਾਣੁ ॥

ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥

ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥

ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥

ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥

ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥

ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥

ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥

ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥

ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥

ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥

ਮੰਗਲਵਾਰ, ੧੩ ਅੱਸੂ (ਸੰਮਤ ੫੫੩ ਨਾਨਕਸ਼ਾਹੀ) ੨੮ ਸਤੰਬਰ, ੨੦੨੧ (ਅੰਗ: ੬੨੪)

Sangats paid obeisance at Darbar SahibDarbar Sahib

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੫ ॥

ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ । ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ । ਪਰ ਹੇ ਪ੍ਰਭੂ! ਮੇਰਾ ਨਾਮ ‘ਗੋਬਿੰਦ ਦਾ ਭਗਤ’ ਪੈ ਗਿਆ ਹੈ । ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ ।੧। ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ । ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ । ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ ।ਰਹਾਉ।

Guru Granth Sahib JiGuru Granth Sahib Ji

ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ ।੨। ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ । (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ?

Guru Granth Sahib JiGuru Granth Sahib Ji

ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ । (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ । ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ ।੩। ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ । ਹੇ ਦਾਸ ਨਾਨਕ! (ਆਖ—ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ ।੪।੧੨।੬੨।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement