ਅੱਜ ਦਾ ਹੁਕਮਨਾਮਾ (28 ਅਕਤੂਬਰ 2021)
Published : Oct 28, 2021, 7:06 am IST
Updated : Oct 28, 2021, 7:06 am IST
SHARE ARTICLE
Hukamnama Sahib
Hukamnama Sahib

ਤਿਲੰਗ ਘਰੁ ੨ ਮਹਲਾ ੫ ॥

ਤਿਲੰਗ ਘਰੁ ੨ ਮਹਲਾ ੫ ॥

ਤੁਧੁ ਬਿਨੁ ਦੂਜਾ ਨਾਹੀ ਕੋਇ ॥

ਤੂ ਕਰਤਾਰੁ ਕਰਹਿ ਸੋ ਹੋਇ ॥

ਤੇਰਾ ਜੋਰੁ ਤੇਰੀ ਮਨਿ ਟੇਕ ॥

ਸਦਾ ਸਦਾ ਜਪਿ ਨਾਨਕ ਏਕ ॥੧॥

ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥

ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥

ਹੈ ਤੂਹੈ ਤੂ ਹੋਵਨਹਾਰ ॥

ਅਗਮ ਅਗਾਧਿ ਊਚ ਆਪਾਰ ॥

ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥

ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥

ਜੋ ਦੀਸੈ ਸੋ ਤੇਰਾ ਰੂਪੁ ॥

ਗੁਣ ਨਿਧਾਨ ਗੋਵਿੰਦ ਅਨੂਪ ॥

ਸਿਮਰਿ ਸਿਮਰਿ ਸਿਮਰਿ ਜਨ ਸੋਇ ॥

ਨਾਨਕ ਕਰਮਿ ਪਰਾਪਤਿ ਹੋਇ ॥੩॥

ਜਿਨਿ ਜਪਿਆ ਤਿਸ ਕਉ ਬਲਿਹਾਰ ॥

ਤਿਸ ਕੈ ਸੰਗਿ ਤਰੈ ਸੰਸਾਰ ॥

ਕਹੁ ਨਾਨਕ ਪ੍ਰਭ ਲੋਚਾ ਪੂਰਿ ॥

ਸੰਤ ਜਨਾ ਕੀ ਬਾਛਉ ਧੂਰਿ ॥੪॥੨॥

ਵੀਰਵਾਰ, ੧੨ ਕੱਤਕ (ਸੰਮਤ ੫੫੩ ਨਾਨਕਸ਼ਾਹੀ) ੨੮ ਅਕਤੂਬਰ, ੨੦੨੧ (ਅੰਗ: ੭੨੩)

ਪੰਜਾਬੀ ਵਿਆਖਿਆ :

ਤਿਲੰਗ ਘਰੁ ੨ ਮਹਲਾ ੫ ॥

ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ । (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ । ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ।੧। ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ ।

Darbar SahibDarbar Sahib

ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ ।ਰਹਾਉ। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ । ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ । ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ ।੨।

Darbar Sahib Darbar Sahib

ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! (ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ । ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ । ਹੇ ਨਾਨਕ! (ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ ।੩। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ । ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ । ਹੇ ਨਾਨਕ! ਆਖ—ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ।੪।੨।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM

ਕੰਧ ਟੱਪ ਕੇ ਲੱਗਿਆ ਸੀ ਭੱਜਣ,ਖੜ੍ਹ ਖੜ੍ਹ ਦੇਖ ਰਿਹਾ ਸਾਰਾ ਪਿੰਡ,ਹੋ ਗਿਆ ਹੰਗਾਮਾ

20 Feb 2026 1:31 PM

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM

ਤਰਨ ਤਾਰਨ ਸਰਪੰਚ ਕ.ਤ.ਲ ਮਾਮਲੇ 'ਚ ਵੱਡੀ ਅੱਪਡੇਟ

19 Feb 2026 3:10 PM

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM
Advertisement