ਅੱਜ ਦਾ ਹੁਕਮਨਾਮਾ (29 ਜਨਵਰੀ 2022)
Published : Jan 29, 2022, 8:02 am IST
Updated : Jan 29, 2022, 8:03 am IST
SHARE ARTICLE
HUkamnama Sahib
HUkamnama Sahib

ਸਲੋਕ ਮਃ ੩ ॥

ਸਲੋਕ ਮਃ ੩ ॥

ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥

ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥

ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥

ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥ ਮਃ ੩ ॥

ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥

ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥

ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥

ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥੨॥ ਪਉੜੀ ॥

ਆਪੇ ਧਰਤੀ ਆਪੇ ਹੈ ਰਾਹਕੁ ਆਪਿ ਜੰਮਾਇ ਪੀਸਾਵੈ ॥

ਆਪਿ ਪਕਾਵੈ ਆਪਿ ਭਾਂਡੇ ਦੇਇ ਪਰੋਸੈ ਆਪੇ ਹੀ ਬਹਿ ਖਾਵੈ ॥

ਆਪੇ ਜਲੁ ਆਪੇ ਦੇ ਛਿੰਗਾ ਆਪੇ ਚੁਲੀ ਭਰਾਵੈ ॥

ਆਪੇ ਸੰਗਤਿ ਸਦਿ ਬਹਾਲੈ ਆਪੇ ਵਿਦਾ ਕਰਾਵੈ ॥

ਜਿਸ ਨੋ ਕਿਰਪਾਲੁ ਹੋਵੈ ਹਰਿ ਆਪੇ ਤਿਸ ਨੋ ਹੁਕਮੁ ਮਨਾਵੈ ॥੬॥

ਸ਼ਨਿਚਰਵਾਰ, ੧੬ ਮਾਘ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੫੫੦)

ਪੰਜਾਬੀ ਵਿਆਖਿਆ:

ਸਲੋਕ ਮਃ ੩ ॥

ਕੋਈ ਵਿਰਲਾ ਫ਼ਕੀਰ ਫ਼ਕੀਰੀ (ਦੇ ਆਦਰਸ਼) ਨੂੰ ਸਮਝਦਾ ਹੈ, (ਫ਼ਕੀਰ ਹੋ ਕੇ) ਜੇ ਘਰ ਘਰ ਮੰਗਦਾ ਫਿਰੇ, ਤਾਂ ਉਹਦੇ ਜੀਊਣ ਨੂੰ ਫਿਟਕਾਰ ਹੈ ਤੇ ਉਸ ਦੇ (ਫ਼ਕੀਰੀ-) ਜਾਮੇ ਨੂੰ ਫਿਟਕਾਰ ਹੈ ।ਜੇ (ਦਰਵੇਸ਼ ਹੋ ਕੇ) ਆਸਾ ਤੇ ਚਿੰਤਾ ਨੂੰ ਛੱਡ ਦੇਵੇ ਤੇ ਸਤਿਗੁਰੂ ਦੇ ਸਨਮੁਖ ਰਹਿ ਕੇ ਨਾਮ ਦੀ ਭਿਖਿਆ ਮੰਗੇ, ਤਾਂ, ਹੇ ਨਾਨਕ! ਮੈਂ ਉਸ ਤੋਂ ਸਦਕੇ ਹਾਂ, ਉਸ ਦੇ ਚਰਨ ਧੋਣੇ ਚਾਹੀਦੇ ਹਨ ।੧।

 Man throws Gutka Sahib in Sarovar of Sri Darbar SahibSri Darbar Sahib

ਹੇ ਨਾਨਕ! (ਸੰਸਾਰ ਰੂਪ) ਰੁੱਖ (ਹੈ, ਇਸ) ਨੂੰ (ਮਾਇਆ ਦਾ ਮੋਹ ਰੂਪ) ਇਕ ਫਲ (ਲੱਗਾ ਹੋਇਆ ਹੈ), (ਉਸ ਰੁੱਖ ਉਤੇ) ਦੋ (ਕਿਸਮ ਦੇ, ਗੁਰਮੁਖ ਤੇ ਮਨਮੁਖ) ਪੰਛੀ ਹਨ, ਉਹਨਾਂ ਪੰਛੀਆਂ ਨੂੰ ਖੰਭ ਨਹੀਂ ਹਨ ਤੇ ਉਹ ਆਉਂਦੇ ਜਾਂਦੇ ਦਿੱਸਦੇ ਨਹੀਂ, (ਭਾਵ, ਇਹ ਨਹੀਂ ਪਤਾ ਲੱਗਦਾ ਕਿ ਇਹ ਜੀਵ-ਪੰਛੀ ਕਿਧਰੋਂ ਆਉਂਦੇ ਹਨ ਤੇ ਕਿਧਰ ਚਲੇ ਜਾਂਦੇ ਹਨ) ਬਹੁਤੇ ਰੰਗਾਂ (ਵਿਚ ਸੁਆਦ ਲੈਣ) ਵਾਲੇ ਨੇ ਰਸਾਂ ਨੂੰ ਚੱਖਿਆ ਹੈ ਤੇ ਨਿਰ-ਚਾਹ (ਪੰਛੀ) ਸ਼ਬਦ ਵਿਚ (ਲੀਨ) ਰਹਿੰਦਾ ਹੈ । ਹੇ ਨਾਨਕ! ਹਰੀ ਦੀ ਕਿਰਪਾ ਨਾਲ (ਜਿਨ੍ਹਾਂ ਦੇ ਮੱਥੇ ਤੇ) ਸੱਚਾ ਟਿੱਕਾ ਹੈ, ਉਹ ਨਾਮ ਦੇ ਰਸ (ਰੂਪ) ਫਲ (ਦੇ ਸੁਆਦ) ਵਿਚ ਮਸਤ ਹਨ ।੨।

Darbar SahibDarbar Sahib

ਪ੍ਰਭੂ ਆਪ ਹੀ ਭੁਇˆ ਹੈ ਆਪ ਹੀ ਉਸ ਦਾ ਵਾਹੁਣ ਵਾਲਾ ਹੈ, ਆਪ ਹੀ (ਅੰਨ) ਉਗਾਉਂਦਾ ਹੈ ਤੇ ਆਪ ਹੀ ਪਿਹਾਉਂਦਾ ਹੈ, ਆਪੇ ਹੀ ਪਕਾਉਂਦਾ ਹੈ ਤੇ ਆਪ ਹੀ ਭਾਂਡੇ ਦੇ ਕੇ ਵਰਤਾਉਂਦਾ ਹੈ ਤੇ ਆਪ ਹੀ ਬਹਿ ਕੇ ਖਾਂਦਾ ਹੈ । ਆਪ ਹੀ ਜਲ ਦਿੰਦਾ ਹੈ ਤੇ ਛਿੰਗਾ ਭੀ ਆਪ ਦੇਂਦਾ ਹੈ ਤੇ ਆਪ ਹੀ ਚੁਲੀ ਕਰਾਉਂਦਾ ਹੈ । ਹਰੀ ਆਪ ਹੀ ਸੰਗਤਿ ਨੂੰ ਸੱਦ ਕੇ ਬਿਠਾਉਂਦਾ ਹੈ ਤੇ ਆਪ ਹੀ ਵਿਦਾ ਕਰਦਾ ਹੈ । ਜਿਸ ਉਤੇ ਪ੍ਰਭੂ ਆਪ ਦਇਆਲ ਹੁੰਦਾ ਹੈ ਉਸ ਨੂੰ ਆਪਣੀ ਰਜ਼ਾ (ਮਿੱਠੀ ਕਰ ਕੇ) ਮਨਾਂਦਾ ਹੈ ।੬।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement