ਅੱਜ ਦਾ ਹੁਕਮਨਾਮਾ (29 ਜਨਵਰੀ 2023)
Published : Jan 29, 2023, 7:08 am IST
Updated : Jan 29, 2023, 7:10 am IST
SHARE ARTICLE
Hukamnama Sahib
Hukamnama Sahib

ਧਨਾਸਰੀ ਮਹਲਾ ੫॥

ਧਨਾਸਰੀ ਮਹਲਾ ੫॥

ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥

ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥

ਤਾ ਤੇ ਮੋਹਿ ਧਾਰੀ ਓਟ ਗੋਪਾਲ ॥

ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥

ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥

ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥

ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥

ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥

ਐਤਵਾਰ, ੧੬ ਮਾਘ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੭੬)

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੫॥

ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ । ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ । (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ ।ਰਹਾਉ। ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ ।

Darbar Sahib Darbar Sahib

ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ ।੨। ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ ।੩।੩।੨੧।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement