ਅੱਜ ਦਾ ਹੁਕਮਨਾਮਾ
Published : Mar 29, 2020, 6:19 am IST
Updated : Mar 29, 2020, 6:19 am IST
SHARE ARTICLE
Photo
Photo

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥

ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥

ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥

ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥

ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥

ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥

ਐਤਵਾਰ, ੧੬ ਚੇਤ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੯੨)

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹਾ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ, ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ। ।੧।

Darbar SahibDarbar Sahib

ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ? ।੧।ਰਹਾਉ। (ਪਰ) ਕਬੀਰ ਆਖਦਾ ਹੈ—ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement