ਪਾਸਟਰ ਬਜਿੰਦਰ ਤੋਂ ਪੀੜਤ ਬੀਬੀਆਂ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ
Published : Mar 29, 2025, 11:34 am IST
Updated : Mar 29, 2025, 11:48 am IST
SHARE ARTICLE
Women affected by Pastor Bajinder meet Jathedar of Akal Takht Sahib
Women affected by Pastor Bajinder meet Jathedar of Akal Takht Sahib

ਜਥੇਦਾਰ ਨੇ ਇਨਸਾਫ਼ ਤੱਕ ਨਾਲ ਖੜ੍ਹਨ ਦਾ ਦਿੱਤਾ ਭਰੋਸਾ

ਪਾਸਟਰ ਬਜਿੰਦਰ ਮਾਮਲੇ ਵਿਚ ਦੋ ਪੀੜਤ ਬੀਬੀਆਂ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਮੁਲਾਕਾਤ ਕੀਤੀ ਅਤੇ ਆਪਣੇ ਨਾਲ ਵਾਪਰੇ ਸਮੁੱਚੇ ਘਟਨਾਕ੍ਰਮ ਬਾਰੇ ਜਥੇਦਾਰ ਨੂੰ ਦੱਸਿਆ। ਜਥੇਦਾਰ ਵਲੋਂ ਦੋਵੇਂ ਬੀਬੀਆਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਗਿਆ ਤੇ ਸਰਕਾਰ ਨੂੰ ਤਾੜਨਾ ਕੀਤੀ ਗਈ ਕਿ ਦੋਸ਼ੀ ਬਜਿੰਦਰ ਦੇ ਖਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ।  

ਪੀੜਤਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਬੋਲਦਿਆਂ ਕਿਹਾ ਕਿ  ਸ੍ਰੀ ਅਕਾਲ ਤਖ਼ਤ ਸਾਹਿਬ ਹਮੇਸ਼ਾ ਮਜਲੂਮਾਂ, ਧੀਆਂ, ਭੈਣਾਂ ਲਈ ਖੜ੍ਹਿਆ ਹੈ। ਅੱਜ ਮੇਰੀਆਂ ਭੈਣਾਂ ਨੇ ਆ ਕੇ ਇਥੇ ਫ਼ਰਿਆਦ ਕੀਤੀ ਹੈ। ਉਨ੍ਹਾਂ ਦਾ ਦਰਦ ਬਹੁਤ ਵੱਡਾ ਹੈ, ਪੀੜਤ ਦੀ ਆਵਾਜ਼ ਸੁਣਨੀ ਚਾਹੀਦੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਇਸ ਮਜਲੂਮ ਭੈਣ ਵਾਸਤੇ ਵੀ ਜ਼ਰੂਰ ਖੜੇਗਾ। ਜਥੇਦਾਰ ਸਾਹਿਬ ਨੇ ਕਿਹਾ ਕਿ ਇਸ ਮੁੱਦੇ 'ਤੇ ਸਾਰੇ ਧਰਮਾਂ ਦੇ ਲੋਕਾਂ ਨੂੰ ਇਕਮੁੱਠ ਹੋਣਾ ਚਾਹੀਦਾ ਹੈ।

ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੀੜਤ ਨੇ ਬੋਲਦਿਆਂ ਕਿਹਾ ਕਿ ਅੱਜ ਅਸੀਂ ਅਕਾਲ ਤਖ਼ਤ ਸਾਹਿਬ ਆਏ, ਇਥੇ ਸਾਨੂੰ ਹੌਸਲਾ ਦਿੱਤਾ ਗਿਆ ਕਿ ਅਸੀਂ ਤੁਹਾਡੇ ਨਾਲ ਹਾਂ।ਪੀੜਤ ਨੇ ਬੋਲਦਿਆਂ ਕਿਹਾ ਕਿ ਬਜਿੰਦਰ ਨੇ ਈਸਾਈ ਧਰਮ ਨੂੰ ਬਦਨਾਮ ਕੀਤਾ। ਬਜਿੰਦਰ ਨੇ ਧਰਮ ਦੀ ਆੜ ਵਿਚ ਗ਼ਲਤ ਕੰਮ ਕੀਤੇ। ਅਜੇ ਵੀ ਬਹੁਤ ਸਾਰੀਆਂ ਕੁੜੀਆਂ ਉਥੇ ਫਸੀਆਂ ਹੋਈਆਂ ਹਨ, ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਜਥੇਦਾਰ ਸਾਹਿਬ ਨੇ ਇਨਸਾਫ਼ ਤੱਕ ਨਾਲ ਖੜ੍ਹਨ ਦੀ ਗੱਲ ਕਹੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement