ਖ਼ਬਰਾਂ |

ਤਾਜ਼ਾ |

Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (29 ਅਪ੍ਰੈਲ 2026)
Published : Apr 29, 2026, 6:13 am IST
Updated : Apr 29, 2026, 6:13 am IST
SHARE ARTICLE
Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib: ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥

ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥

ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥

ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥

ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥

ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥

ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥

ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥

ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥

ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨। ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM
Advertisement