
ਸਲੋਕੁ ਮ; ੩ ॥
ਸਲੋਕੁ ਮ; ੩ ॥
ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥
ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥
ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥
ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥
ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ ਮ; ੩ ॥
ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥
ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥
ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥
ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥
ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥
ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥
ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥
ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥
ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥
ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥ ਪਉੜੀ ॥
ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥
ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥
ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ ਜਾਵਣਾ ॥
ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥
ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥੬॥
ਸੋਮਵਾਰ, ੧੪ ਸਾਵਣ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੬੪੪)