ਅੱਜ ਦਾ ਹੁਕਮਨਾਮਾ (29 ਜੁਲਾਈ 2022)
Published : Jul 29, 2022, 6:55 am IST
Updated : Jul 29, 2022, 6:57 am IST
SHARE ARTICLE
Hukamnama Sahib
Hukamnama Sahib

ਸੋਰਠਿ ਮਹਲਾ ੩ ॥

ਸੋਰਠਿ ਮਹਲਾ ੩ ॥
ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥
ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥
ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥
ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥
ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥
ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥
ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥
ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥
ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥
ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥
ਸ਼ੁੱਕਰਵਾਰ, ੧੪ ਸਾਵਣ (ਸੰਮਤ ੫੫੪ ਨਾਨਕਸ਼ਾਹੀ) ੨੯ ਜੁਲਾਈ, ੨੦੨੨ (ਅੰਗ: ੬੦੩)
ਪੰਜਾਬੀ ਵਿਆਖਿਆ:
ਸੋਰਠਿ ਮਹਲਾ ੩ ॥
ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾਂ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀਂ ਜੀਵ, ਤੇਰੇ ਦਰ ਦੇ ਮੰਗਤੇ ਹਾਂ, ਤੂੰ ਸਦਾ ਹੀ ਸਾਨੂੰ ਦਾਤਾਂ ਦੇਣ ਵਾਲਾ ਹੈਂ, ਮੇਹਰ ਕਰ, ਗੁਰੂ ਦੇ ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧।ਹੇ ਪਿਆਰੇ ਪ੍ਰਭੂ ਜੀ ! ਮੇਰੇ ਉਤੇ ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ ਮੇਰੀ ਜ਼ਿੰਦਗੀ ਦਾ ਸਹਾਰਾ ਆਪਣਾ ਨਾਮ ਮੈਨੂੰ ਦੇਹ। ਰਹਾਉ।ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ, ਨਾਮ ਦੀ ਬਰਕਤਿ ਨਾਲ ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ।
Darbar Sahib Darbar Sahib
 
ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ, ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨। ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ ਵਿਕਾਰਾਂ ਵਲੋਂ ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩। ਹੇ ਭਾਈ! ਦਾਤਾਰ ਨੇ ਨਾਮ ਦੀ ਇਹ ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਇਥੇ ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement