
ਸੂਹੀ ਮਹਲਾ ੫ ॥
ਸੂਹੀ ਮਹਲਾ ੫ ॥
ਅੰਮ੍ਰਿਤ ਬਚਨ ਸਾਧ ਕੀ ਬਾਣੀ ॥
ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥੧॥ ਰਹਾਉ ॥
ਕਲੀ ਕਾਲ ਕੇ ਮਿਟੇ ਕਲੇਸਾ ॥
ਏਕੋ ਨਾਮੁ ਮਨ ਮਹਿ ਪਰਵੇਸਾ ॥੧॥
ਸਾਧੂ ਧੂਰਿ ਮੁਖਿ ਮਸਤਕਿ ਲਾਈ ॥
ਨਾਨਕ ਉਧਰੇ ਹਰਿ ਗੁਰ ਸਰਣਾਈ ॥੨॥੩੧॥੩੭॥
Sri Darbar Sahib Amritsar
ਐਤਵਾਰ, ੧੪ ਭਾਦੋਂ (ਸੰਮਤ ੫੫੩ ਨਾਨਕਸ਼ਾਹੀ) ੨੯ ਅਗਸਤ, ੨੦੨੧ (ਅੰਗ: ੭੪੪)
ਪੰਜਾਬੀ ਵਿਆਖਿਆ :
ਸੂਹੀ ਮਹਲਾ ੫ ॥
ਹੇ ਭਾਈ! ਗੁਰੂ ਦੀ ਉਚਾਰੀ ਹੋਈ ਬਾਣੀ ਆਤਮਕ ਜੀਵਨ ਦੇਣ ਵਾਲੇ ਬਚਨ ਹਨ । ਜੇਹੜਾ ਜੇਹੜਾ ਮਨੁੱਖ (ਇਸ ਬਾਣੀ ਨੂੰ) ਜਪਦਾ ਹੈ, ਉਸ ਦੀ ਉੱਚੀ ਆਤਮਕ ਅਵਸਥਾ ਬਣ ਜਾਂਦੀ ਹੈ, ਉਹ ਮਨੁੱਖ ਸਦਾ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ ।੧। ਹੇ ਭਾਈ! (ਗੁਰਬਾਣੀ ਦੀ ਬਰਕਤਿ ਨਾਲ) ਕਲੇਸ਼ਾਂ-ਭਰੇ ਜੀਵਨ-ਸਮੇ ਦੇ ਸਾਰੇ ਕਲੇਸ਼ ਮਿਟ ਜਾਂਦੇ ਹਨ, (ਕਿਉਂਕਿ ਬਾਣੀ ਦਾ ਸਦਕਾ) ਇਕ ਹਰਿ-ਨਾਮ ਹੀ ਮਨ ਵਿਚ ਟਿਕਿਆ ਰਹਿੰਦਾ ਹੈ ।੧। ਹੇ ਨਾਨਕ! ਗੁਰੂ ਦੇ ਚਰਨਾਂ ਦੀ ਧੂੜ (ਜਿਨ੍ਹਾਂ ਮਨੁੱਖਾਂ ਨੇ ਆਪਣੇ) ਮੂੰਹ ਉਤੇ ਮੱਥੇ ਉਤੇ ਲਾ ਲਈ ਉਹ ਮਨੁੱਖ ਗੁਰੂ ਦੀ ਸਰਨ ਪੈ ਕੇ ਪ੍ਰਭੂ ਦੀ ਸਰਨ ਪੈ ਕੇ (ਝਗੜਿਆਂ ਕਲੇਸ਼ਾਂ ਤੋਂ) ਬਚ ਗਏ ।੨।੩੧।੩੭।
Sri Darbar Sahib Amritsar