
ਸਲੋਕ ਮ; ੪ ॥
ਸਲੋਕ ਮ; ੪ ॥
ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥
ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥
ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥
ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥ ਮ; ੩ ॥
ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥
ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥ ਪਉੜੀ ॥
ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥
ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥
ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥
ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥
ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥
ਐਤਵਾਰ, ੧੩ ਅੱਸੂ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੫੫੨)