Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (29 ਸਤੰਬਰ 2024)
Published : Sep 29, 2024, 6:46 am IST
Updated : Sep 29, 2024, 6:47 am IST
SHARE ARTICLE
 Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib

 

 Ajj da Hukamnama Sri Darbar Sahib: ਸੋਰਠਿ ਮਹਲਾ ੫ ॥

ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥

ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥

ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥

ਹਰਿ ਜੀਉ ਨਿਮਾਣਿਆ ਤੁੂ ਮਾਣੁ ॥

ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ॥ ਰਹਾਉ ॥

ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥

ਕਰਿ ਉਪਦੇਸ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥

ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥

ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥

ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥

ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥

ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰ ਆਪੇ ਸੁਣੈ ਬੇਨੰਤੀ ॥

ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥

ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥

ਐਤਵਾਰ, ੧੪ ਅੱਸੂ (ਸੰਮਤ ੫੫੬ ਨਾਨਕਸ਼ਾਹੀ) ੨੯ ਸਤੰਬਰ, ੨੦੨੪ (ਅੰਗ: ੬੨੪)
ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ॥
ਹੇ ਪ੍ਰਭੂ! ਤੂ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣਵਾਲਾ ਹੈ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ । ਹੋ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ । ਪਰ ਹੇ ਪ੍ਰਭੂ! ਮੇਰਾ ਨਾਮ ‘ਗੋਬਿੰਦ ਦਾ ਭਗਤ’ ਪੈ ਗਿਆ ਹੈ । ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ ।੧।

ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ । ਮੈਂ ਤੇਰੀ ਤਾਕਤ ਤੋਂ ਸਦਕੇ ਜਾਂਦਾ ਹਾਂ । ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ ।ਰਹਾਉ। ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ ।੨। ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹ ੈ । (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ?

ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ । (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ
ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ । ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ
ਹੀ ਰੱਖਿਆ ਹੋਇਆ ਹੈ ।੩। ਹੇ  ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ
ਲੈਂਦਾ ਹੈ ਉਸ ਨੂੰ ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ। ਹੇ
ਦਾਸ ਨਾਨਕ! (ਆਖ—ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ
ਵਿਚ ਜੀਵਨ ਬਿਤੀਤ ਕਰਦਾ ਹੈ ।੪।੧੨।੬੨। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement