ਅੱਜ ਦਾ ਹੁਕਮਨਾਮਾਂ
Published : Nov 29, 2018, 7:37 am IST
Updated : Nov 29, 2018, 7:37 am IST
SHARE ARTICLE
Sri Harmandir Sahib
Sri Harmandir Sahib

ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ॥

ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧

ੴ ਸਤਿਗੁਰ ਪ੍ਰਸਾਦਿ॥

ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥

ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥

ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥ ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥

ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥ ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥੨॥

ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥ ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ ਸੁਣਾਵੈ ਰਾਮ ॥

ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ ॥ ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥੩॥

ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥ ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ ਉਦਾਸੇ ਰਾਮ ॥

ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ ॥ ਧਨੁ ਧਨੁ ਗੁਰੂ ਹਰਿ ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥੪॥੧॥

ਵੀਰਵਾਰ, ੧੪ ਮੱਘਰ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੫੩੭)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM
Advertisement