ਅੱਜ ਦਾ ਹੁਕਮਨਾਮਾ
Published : Nov 29, 2020, 6:55 am IST
Updated : Nov 29, 2020, 7:27 am IST
SHARE ARTICLE
Darbar Sahib
Darbar Sahib

ਸਲੋਕ ॥

ਸਲੋਕ ॥

ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥

ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥

ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥

ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥

ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥

ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥

ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥

ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥

ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

ਐਤਵਾਰ, ੧੫ ਮੱਘਰ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੭੦੯)

Guru Granth Sahib JiGuru Granth Sahib Ji

ਸਲੋਕ ॥

ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ ।

Guru Granth sahib jiGuru Granth sahib ji

ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨।

Guru Granth Sahib JiGuru Granth Sahib Ji

ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement