ਅੱਜ ਦਾ ਹੁਕਮਨਾਮਾ ( 29 ਦਸੰਬਰ 2021)
Published : Dec 29, 2021, 8:11 am IST
Updated : Dec 29, 2021, 12:03 pm IST
SHARE ARTICLE
hukamnama sri darbar sahib amritsar
hukamnama sri darbar sahib amritsar

ਬਿਲਾਵਲੁ ਮਹਲਾ ੫ ॥

ਬਿਲਾਵਲੁ ਮਹਲਾ ੫ ॥

ਰਾਖਿ ਲੀਏ ਅਪਨੇ ਜਨ ਆਪ ॥

ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥

ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥

ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥੧॥

ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ ॥

ਸਾਗਰ ਤਰੇ ਭਰਮ ਭੈ ਬਿਨਸੇ ਕਹੁ ਨਾਨਕ ਠਾਕੁਰ ਪਰਤਾਪ ॥੨॥੫॥੮੫॥

ਬੁੱਧਵਾਰ, ੧੫ ਪੋਹ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੮੨੧)

ਪੰਜਾਬੀ ਵਿਆਖਿਆ:

ਬਿਲਾਵਲੁ ਮਹਲਾ ੫ ॥

Darbar SahibDarbar Sahib

ਹੇ ਭਾਈ! ਪਰਮਾਤਮਾ ਨੇ ਆਪਣੇ ਸੇਵਕਾਂ ਦੀ ਸਦਾ ਹੀ ਰੱਖਿਆ ਕੀਤੀ ਹੈ । ਮੇਹਰ ਕਰ ਕੇ (ਆਪਣੇ ਸੇਵਕਾਂ ਨੂੰ) ਆਪਣੇ ਨਾਮ ਦੀ ਦਾਤਿ ਦੇਂਦਾ ਆਇਆ ਹੈ (ਜਿਨ੍ਹਾਂ ਨੂੰ ਨਾਮ ਦੀ ਦਾਤਿ ਬਖ਼ਸ਼ਦਾ ਹੈ ਉਹਨਾਂ ਦੇ) ਸਾਰੇ ਚਿੰਤਾ-ਫ਼ਿਕਰ ਤੇ ਦੁੱਖ-ਕਲੇਸ਼ ਨਾਸ ਹੋ ਜਾਂਦੇ ਹਨ ।੧।ਰਹਾਉ।

Darbar SahibDarbar Sahib

ਹੇ ਸੰਤ ਜਨੋ! ਸਾਰੇ (ਰਲ ਕੇ) ਪ੍ਰਭੂ ਦੇ ਗੁਣ ਗਾਂਦੇ ਰਿਹਾ ਕਰੋ, ਜੀਭ ਨਾਲ ਸੋਹਣੇ ਰਾਗਾਂ ਦੀ ਰਾਹੀਂ ਉਸ ਦੇ ਗੁਣਾਂ ਦਾ ਉਚਾਰਣ ਕਰਦੇ ਰਿਹਾ ਕਰੋ । (ਜੇਹੜੇ ਮਨੁੱਖ ਪ੍ਰਭੂ ਦੇ ਗੁਣਾਂ ਦਾ ਉਚਾਰਨ ਕਰਦੇ ਹਨ, ਉਹਨਾਂ ਦੀ) ਕੋ੍ਰੜਾਂ ਜਨਮਾਂ ਦੀ (ਮਾਇਆ ਦੀ) ਤਿ੍ਰਸ਼ਨਾ ਦੂਰ ਹੋ ਜਾਂਦੀ ਹੈ, ਸਭ ਰਸਾਂ ਤੋਂ ਸ੍ਰੇਸ਼ਟ ਨਾਮ-ਰਸ ਦੀ ਬਰਕਤਿ ਨਾਲ ਉਹਨਾਂ ਦਾ ਮਨ ਰੱਜ ਜਾਂਦਾ ਹੈ ।੧।

Harimandir Sahib Harimandir Sahib

ਹੇ ਭਾਈ! ਜੇਹੜੇ ਮਨੁੱਖ ਸੁਖਾਂ ਦੇ ਦੇਣ ਵਾਲੇ ਪ੍ਰਭੂ ਦੇ ਚਰਨ ਫੜੀ ਰੱਖਦੇ ਹਨ, ਸੁਖਦਾਤੇ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਗੁਰੂ ਦੇ ਉਪਦੇਸ਼ ਦੀ ਰਾਹੀਂ ਪ੍ਰਭੂ ਦੇ ਨਾਮ ਦਾ ਜਾਪ ਜਪਦੇ ਰਹਿੰਦੇ ਹਨ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ, ਉਹਨਾਂ ਦੇ ਸਾਰੇ ਡਰ ਭਰਮ ਨਾਸ ਹੋ ਜਾਂਦੇ ਹਨ । ਹੇ ਨਾਨਕ! ਆਖ—ਇਹ ਸਾਰੀ ਵਡਿਆਈ ਮਾਲਕ-ਪ੍ਰਭੂ ਦੀ ਹੀ ਹੈ ।੨।੫।੮੫।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement